22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਚੋਰੀ ਦੇ ਮਾਮਲੇ 'ਚ ਨੌਕਰਾਣੀ ਸਮੇਤ ਚਾਰ ਖਿਲਾਫ਼ ਕੇਸ ਦਰਜ <br/>

ਅਜੀਤ ਡੈਸਕ 26-09-2025
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਘਰ ਵਿੱਚੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨੌਕਰਾਣੀ ਸਮੇਤ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਡਿਪਟੀ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਸਬੰਧੀ ਪਾਇਲ ਮੋਹਿਤ ਰੋਹਿਤ ਅਤੇ ਸੀਮਾ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਾਇਲ ਉਸ ਦੇ ਘਰ ਘਰੇਲੂ ਨੌਕਰਾਣੀ ਵਜੋਂ ਕੰਮ ਕਰਦੀ ਹੈ | ਬੀਤੇ ਦਿਨ ਉਕਤ ਕਥਿਤ ਦੋਸ਼ੀ ਪਾਇਲ ਨੇ ਆਪਣੇ ਬਾਕੀ ਸਾਥੀਆਂ ਨਾਲ ਮਿਲ ਕੇ ਉਸ ਦੀ ਅਲਮਾਰੀ ਵਿੱਚੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ 30 ਹਜਾਰ ਰੁਪਏ ਚੋਰੀ ਕਰ ਲਏ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਚਾਚੇ ਦੀ ਦੁਕਾਨ ਨੂੰ ਪੈਟਰੋਲ ਬੰਬ ਨਾਲ ਉਡਾਉਣ ਦੀ ਸਾਜਿਸ਼ ਰਚਣ ਵਾਲਾ ਭਤੀਜਾ ਸਾਥੀ ਸਮੇਤ ਕਾਬੂ <br/> ਅਗਲੀ ਖ਼ਬਰ ਭਾਵਾਧਸ ਵਲੋਂ ਪ੍ਰਗਟ ਦਿਵਸ ਮੌਕੇ 5 ਨੂੰ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।