22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪੀ. ਏ. ਯੂ. ਹਾੜ੍ਹੀ ਦੀਆਂ ਫਸਲਾਂ ਲਈ ਲਾਏ ਜਾਣ ਵਾਲੇ ਕਿਸਾਨ ਮੇਲੇ ਲਈ ਤਿਆਰ-ਬਰ-ਤਿਆਰ <br/>

ਅਜੀਤ ਡੈਸਕ 26-09-2025
ਲੁਧਿਆਣਾ, 25 ਸਤੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਵਿਖੇ ਅਜ ਸਤੰਬਰ ਦੇ ਮੇਲਿਆਂ ਦੀ ਲੜੀ ਵਿਚ ਕੈਂਪਸ ਦਾ ਮੇਲਾ ਸ਼ੁਰੂ ਹੋਣ ਜਾ ਰਿਹਾ ਹੈ | ਇਸ ਦੋ ਰੋਜ਼ਾ ਮੇਲੇ ਦਾ ਉਦਘਾਟਨੀ ਸਮਾਰੋਹ ਸਵੇਰੇ 10.30 ਵਜੇ ਡਾ. ਅਮਰਜੀਤ ਸਿੰਘ ਖਹਿਰਾ ਓਪਨ ਏਅਰ ਥੀਏਟਰ ਵਿਖੇ ਹੋਵੇਗਾ | ਮੇਲੇ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸ਼ਾਮਿਲ ਹੋਣਗੇ | ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਕਰਨਗੇ | ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਬਲਦੀਪ ਕੌਰ ਆਈ.ਏ.ਐੱਸ ਵੀ ਵਿਸ਼ੇਸ਼ ਤੌਰ 'ਤੇ ਇਸ ਸਮਾਰੋਹ ਦਾ ਹਿੱਸਾ ਬਣਨਗੇ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਮੇਲੇ ਦੌਰਾਨ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਅਤੇ ਵਿਕਸਿਤ ਮਸ਼ੀਨਰੀ ਤੋਂ ਜਾਣੂੰ ਕਰਵਾਉਣ ਲਈ ਸੈਕੜਿਆਂ ਦੀ ਗਿਣਤੀ ਵਿਚ ਪ੍ਰਦਰਸ਼ਨੀਆਂ ਅਤੇ ਸਟਾਲਾਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੇਲੇ ਨੂੰ ਸੁਚਾਰੂ ਰੂਪ ਵਿਚ ਨੇਪਰੇ ਚਾੜਨ ਲਈ ਲਈ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ | ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਇਲਾਵਾ ਆਸ-ਪਾਸ ਦੇ ਰਾਜਾਂ ਤੋਂ ਵੀ ਕਿਸਾਨਾਂ ਦੇ ਭਾਰੀ ਗਿਣਤੀ ਵਿਚ ਮੇਲੇ ਦਾ ਹਿੱਸਾ ਬਣਨ ਦੀ ਸੰਭਾਵਨਾ ਹੈ | ਇਸ ਮੌਕੇ ਖੇਤੀਬਾੜੀ ਵਿਚ ਅਗਾਂਹਵਧੂ ਪੈੜਾਂ ਪਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵਿਖੇ ਕਰਵਾਇਆ ਐਕਸਟੈਨਸ਼ਨ ਲੈਕਚਰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।