06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਹਥਿਆਰਬੰਦ ਲੁਟੇਰੇ ਪ੍ਰਾਪਰਟੀ ਕਾਰੋਬਾਰੀ ਨੂੰ ਜ਼ਖਮੀ ਕਰਨ ਉਪਰੰਤ ਕਾਰ ਖੋਹ ਕੇ ਫ਼ਰਾਰ <br/>

ਅਜੀਤ ਡੈਸਕ 19-10-2025
ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੰਬੜਾਂ ਰੋਡ 'ਤੇ ਬੀਤੀ ਅੱਧੀ ਰਾਤ ਹਥਿਆਰਬੰਦ ਲੁਟੇਰੇ ਪ੍ਰਾਪਰਟੀ ਕਾਰੋਬਾਰੀ ਨੂੰ ਜ਼ਖਮੀ ਕਰਨ ਉਪਰੰਤ ਉਸ ਪਾਸੋਂ ਕਾਰ ਅਤੇ ਹੋਰ ਸਾਮਾਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਹੈਬੋਵਾਲ ਨਿਊ ਪਟੇਲ ਨਗਰ ਦਾ ਰਹਿਣ ਵਾਲਾ ਹਰੀਮੋਹਣ ਬਿੱਟੂ ਬੀਤੀ ਰਾਤ 12 ਵਜੇ ਦੇ ਕਰੀਬ ਹੰਬੜਾਂ ਰੋਡ ਤੋਂ ਘਰ ਵਾਪਸ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਨੂੰ ਤਿੰਨ ਮੋਟਰਸਾਈਕਲ ਹਥਿਆਰਬੰਦ ਲੁਟੇਰਿਆਂ ਨੇ ਰੋਕ ਲਿਆ ਅਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਲੁਟੇਰਿਆਂ ਵਲੋਂ ਉਸ ਪਾਸੋਂ ਜ਼ਬਰਦਸਤੀ ਕਾਰ ਦੀ ਚਾਬੀ ਖੋਹ ਲਈ ਅਤੇ ਕਾਰ ਖੋਹ ਕੇ ਫ਼ਰਾਰ ਹੋ ਗਏ | ਹਰੀਮੋਹਣ ਬਿੱਟੂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਜ਼ਖਮੀ ਹਾਲਤ ਵਿਚ ਬਿੱਟੂ ਨੂੰ ਹਸਪਤਾਲ ਲਿਆਂਦਾ ਗਿਆ ਹੈ | ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਸੀ |

ਪਿਛਲੀ ਖ਼ਬਰ ਗੁਆਂਢੀ ਵਲੋਂ ਚਲਾਈਆਂ ਗੋਲੀਆਂ 'ਚ ਹੌਜ਼ਰੀ ਵਪਾਰੀ ਜ਼ਖ਼ਮੀ <br/> ਅਗਲੀ ਖ਼ਬਰ ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।