06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਕੇਂਦਰੀ ਜੇਲ੍ਹ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਅਜੀਤ ਡੈਸਕ 19-10-2025
ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਸਹਾਇਕ ਸੁਪਰਡੈਂਟ ਦੌਲਤ ਰਾਮ ਦੀ ਸ਼ਿਕਾਇਤ 'ਤੇ ਹਰਸ਼ਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨਾਮੀ ਬੰਦੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜੇਲ੍ਹ ਅਧਿਕਾਰੀ ਮੁਤਾਬਿਕ ਜਦੋਂ ਬੀਤੇ ਦਿਨ ਉਨ੍ਹਾਂ ਨੇ ਜੇਲ੍ਹ ਦੀ ਬੈਰਕਾਂ ਦੀ ਚੈਕਿੰਗ ਕੀਤੀ ਤਾਂ ਇਹਨਾਂ ਕਥਿਤ ਦੋਸ਼ੀਆਂ ਦੇ ਕਬਜ਼ੇ ਵਿਚੋਂ 200 ਗ੍ਰਾਮ ਜਰਦਾ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ | ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲਾ ਪਦਾਰਥ ਕਿਸ ਤਰੀਕੇ ਨਾਲ ਲਿਆਂਦਾ ਗਿਆ ਹੈ | ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਗਗਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਜਦੋਂ ਬੀਤੇ ਦਿਨ ਜੇਲ੍ਹ ਬੈਰਕਾਂ ਦੀ ਚੈਕਿੰਗ ਕੀਤੀ ਤਾਂ ਕਥਿਤ ਦੋਸ਼ੀ ਦੇ ਕਬਜ਼ੇ ਵਿਚੋਂ ਨਸ਼ੀਲਾ ਪਾਊਡਰ ਅਤੇ ਤੰਬਾਕੂ ਬਰਾਮਦ ਕੀਤਾ ਗਿਆ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ | ਪੁਲਿਸ ਵਲੋਂ ਹੁਣ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਡੀ. ਜੀ. ਪੀ. ਭੁੱਲਰ ਦੀ ਗਿ੍ਫ਼ਤਾਰੀ ਨੇ ਪੰਜਾਬ ਸਰਕਾਰ ਦੀ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਦੀ ਪੋਲ ਖੋਲ੍ਹੀ-ਹਰਿਆਉ ਅਗਲੀ ਖ਼ਬਰ ਗੁਆਂਢੀ ਵਲੋਂ ਚਲਾਈਆਂ ਗੋਲੀਆਂ 'ਚ ਹੌਜ਼ਰੀ ਵਪਾਰੀ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।