22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੀਵਾਲੀ ਦੀ ਰਾਤ ਨੂੰ 120 ਫਾਇਰ ਫਾਈਟਰ ਰਹਿਣਗੇ ਚੌਕਸ <br/>

ਮੇਅਰ ਇੰਦਰਜੀਤ ਕੌਰ <br/> 20-10-2025
ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਦੀਵਾਲੀ ਦੇ ਜਸ਼ਨਾਂ ਦੌਰਾਨ ਨਿਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਸ਼ਹਿਰ ਭਰ ਦੇ ਵੱਖ-ਵੱਖ ਫਾਇਰ ਸਟੇਸ਼ਨਾਂ 'ਤੇ 120 ਤੋਂ ਵੱਧ ਫਾਇਰ ਫਾਈਟਰ ਤਾਇਨਾਤ ਰਹਿਣਗੇ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਨਿਵਾਸੀਆਂ ਨੂੰ ਸੁਰੱਖਿਅਤ ਅਤੇ ਖੁਸ਼ਹਾਲ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਨੂੰ 120 ਤੋਂ ਵੱਧ ਫਾਇਰ ਫਾਈਟਰ ਡਿਊਟੀ 'ਤੇ ਰਹਿਣਗੇ ਅਤੇ ਕਿਸੇ ਵੀ ਅੱਗ ਦੀ ਘਟਨਾ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਫਾਇਰ ਫਾਈਟਰਾਂ ਨੂੰ ਫਾਇਰ ਸੇਫ਼ਟੀ ਸੂਟ ਅਤੇ ਹੋਰ ਸੁਰੱਖਿਆ ਉਪਕਰਨ ਪ੍ਰਦਾਨ ਕੀਤੇ ਗਏ ਹਨ | ਅੱਗ ਲੱਗਣ ਦੀ ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਫਾਇਰ ਸਟੇਸ਼ਨਾਂ ਵਿਚ 30 ਫਾਇਰ ਟੈਂਡਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿਚ 1 ਟਰਨਟੇਬਲ ਪੌੜੀ (56 ਮੀਟਰ ਉਚੀ), ਬਚਾਅ ਵੈਨ/ਟੈਂਡਰ, ਮਿੰਨੀ ਫਾਇਰ ਟੈਂਡਰ ਅਤੇ ਹੋਰ ਮਸ਼ੀਨਰੀ/ਸਾਜ਼ੋ-ਸਾਮਾਨ ਸ਼ਾਮਿਲ ਹਨ | ਐਮਰਜੈਂਸੀ ਦੌਰਾਨ ਫਾਇਰ ਟੈਂਡਰਾਂ ਨੂੰ ਦੁਬਾਰਾ ਭਰਨ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਟਿਊਬਵੈਲਾਂ 'ਤੇ ਜਨਰੇਟਰ ਸੈਟ ਵੀ ਲਗਾਏ ਗਏ ਹਨ ਅਤੇ ਜ਼ਰੂਰਤਾਂ ਅਨੁਸਾਰ ਸਟਾਫ਼ ਤਾਇਨਾਤ ਕੀਤਾ ਗਿਆ ਹੈ | ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਵਸਨੀਕਾਂ ਨੂੰ ਅੱਗੇ ਅਪੀਲ ਕੀਤੀ ਕਿ ਉਹ ਦੀਵਾਲੀ ਦੌਰਾਨ ਕਿਸੇ ਵੀ ਅੱਗ ਲੱਗਣ ਦੀ ਘਟਨਾ ਤੋਂ ਬਚਣ ਲਈ ਘਰਾਂ ਦੀਆਂ ਛੱਤਾਂ 'ਤੇ ਹੌਜ਼ਰੀ ਸਮੱਗਰੀ, ਫਾਲਤੂ ਕੱਪੜੇ, ਫਰਨੀਚਰ ਜਾਂ ਕੋਈ ਹੋਰ ਜਲਨਸ਼ੀਲ ਸਮੱਗਰੀ ਨਾ ਰੱਖਣ | ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਥਿਤ 7 ਫਾਇਰ ਸਟੇਸ਼ਨਾਂ ਤੋਂ ਇਲਾਵਾ ਫਾਇਰ ਟੈਂਡਰ ਅਸਥਾਈ ਸਟੇਸ਼ਨਾਂ 'ਤੇ ਵੀ ਤਾਇਨਾਤ ਕੀਤੇ ਜਾਣਗੇ | ਸਮਰਾਲਾ ਚੌਕ, ਸ਼ੇਰਪੁਰ ਚੌਕ, ਜਲੰਧਰ ਬਾਈਪਾਸ, ਮਾਡਲ ਟਾਊਨ ਆਦਿ 'ਤੇ ਅਸਥਾਈ ਸਟੇਸ਼ਨ ਸਥਾਪਤ ਕੀਤੇ ਜਾਣਗੇ |

ਪਿਛਲੀ ਖ਼ਬਰ ਟਰਾਂਸਪੋਰਟਰਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ- ਅਰੋੜਾ <br/> ਅਗਲੀ ਖ਼ਬਰ ਡਾਕਟਰੀ ਸਿਰਫ਼ ਇਕ ਪੇਸ਼ਾ ਨਹੀਂ, ਸਗੋਂ ਸੇਵਾ ਦਾ ਮਾਰਗ- ਨੀਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।