09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਗਰ ਕੀਰਤਨ ਵਿਚ ਗੋਲੀ ਚੱਲਣ ਕਾਰਨ ਬੱਚਾ ਜ਼ਖਮੀ

ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਜਾਂਚ ਪੜਤਾਲ ਕਰਨ ਸਮੇਂ ਅਤੇ ਜ਼ਖਮੀ ਹੋਏ ਬੱਚੇ ਦੀ ਪੁਰਾਣੀ ਤਸਵੀਰ | ਤਸਵੀਰਾਂ : ਸੇਵਕ ਸਿੰਘ <br/> 03-11-2025
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਰਗੋਬਿੰਦ ਨਗਰ ਵਿਚ ਅੱਜ ਦੇਰ ਸ਼ਾਮ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਨਗਰ ਕੀਰਤਨ ਦੌਰਾਨ ਗੋਲੀ ਚੱਲਣ ਕਾਰਨ ਇੱਕ 10 ਸਾਲ ਦਾ ਬੱਚਾ ਜ਼ਖਮੀ ਹੋ ਗਿਆ ਹੈ, ਜਿਸ ਨੂੰ ਕਿ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਸ਼ਾਮ ਉਸ ਵਕਤ ਵਾਪਿਸ ਜਦੋਂ ਨਗਰ ਕੀਰਤਨ ਦੌਰਾਨ ਹਰਗੋਬਿੰਦ ਨਗਰ ਵਿਚ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੀ ਬੰਦੂਕ ਵਿੱਚੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੇ ਸਿੱਟੇ ਵਜੋਂ ਉੱਥੇ ਭਗਦੜ ਮਚ ਗਈ ਅਤੇ ਇੱਕ ਗੋਲੀ ਨਗਰ ਕੀਰਤਨ ਵਿਚ ਸ਼ਾਮਿਲ ਪਾਰਥ ਨਾਮ ਦੇ ਬੱਚੇ ਦੇ ਪੱਟ 'ਤੇ ਲੱਗੀ | ਲਹੂ ਲੁਹਾਣ ਹੋਇਆ ਬੱਚਾ ਉੱਥੇ ਹੀ ਡਿੱਗ ਪਿਆ ਅਤੇ ਉਸਨੂੰ ਜਖਮੀ ਹਾਲਤ ਵਿੱਚ ਅਪੋਲੋ ਹਸਪਤਾਲ ਲਿਆਂਦਾ ਗਿਆ ਹੈ | ਸੂਚਨਾ ਮਿਲਦਿਆਂ ਪੁਲਿਸ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ, ਪਰ ਉਸ ਵਕਤ ਤੱਕ ਉਕਤ ਗੋਲੀ ਚਲਾਉਣ ਵਾਲਾ ਵਿਅਕਤੀ ਉਥੋਂ ਫਰਾਰ ਹੋ ਚੁੱਕਾ ਸੀ | ਜਾਂਚ ਕਰ ਰਹੇ ਅਧਿਕਾਰੀ ਏਸੀਪੀ ਸਤਵਿੰਦਰ ਵਿਰਕ ਅਤੇ ਥਾਣਾ ਡਾਬਾ ਦੀ ਐਸਐਚਓ ਮੈਡਮ ਕੁਲਵੰਤ ਕੌਰ ਨੇ ਦੱਸਿਆ ਕਿ ਬੱਚੇ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਵੱਲੋਂ ਉਸ ਦਾ ਆਪਰੇਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਸ਼ਨਾਖਤ ਸੁਖਪਾਲ ਸਿੰਘ ਵਜੋਂ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਕੇਸ ਦਰਜ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਜਲਦ ਗਿ੍ਫਤਾਰ ਕਰ ਲਿਆ ਜਾਵੇਗਾ | ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਇਲਾਕੇ ਵਿਚ ਫੋਰਸ ਤੈਨਾਤ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਕੂੜਾ ਸੁੱਟਣ ਤੇ ਅੱਗ ਲਗਾਉਣ ਨਾਲ ਲੁਧਿਆਣਾ ਦੀ ਹਵਾ ਹੋ ਰਹੀ ਹੈ ਜ਼ਹਿਰੀਲੀ <br/> ਅਗਲੀ ਖ਼ਬਰ ਸੈਨੇਟ ਭੰਗ ਕਰਨ ਦਾ ਮਾਮਲਾ<br> ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।