08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਵਾਰਡ ਨੰਬਰ 25 ਦੇ ਇਲਾਕਿਆਂ 'ਚ ਸੀਵਰੇਜ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ <br/>

ਅਜੀਤ ਡੈਸਕ 03-11-2025
ਢੰਡਾਰੀ ਕਲਾਂ/ਲੁਧਿਆਣਾ, 2 ਨਵੰਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਿਖੇ ਕੌਂਸਲਰ ਸੁਖਜਿੰਦਰ ਕੌਰ ਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਰਾਏ ਵਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋ ਜਾਣ ਤੋਂ ਬਾਅਦ ਵਾਰਡ ਦੀ ਦਿੱਖ ਬਦਲ ਜਾਵੇਗੀ | ਕੌਂਸਲਰ ਪਤੀ ਬੋਪਰਾਏ ਨੇ ਦੇਵਗਨ ਕੰਡੇ ਤੋਂ ਲੈ ਕੇ ਨਿਊ ਦੁਰਗਾ ਕਾਲੋਨੀ ਤੱਕ ਸੀਵਰੇਜ ਦੀ ਸੱਭ ਤੋਂ ਵੱਡੀ 18 ਇੰਚ ਮੋਟੀ ਅਤੇ ਮਜ਼ਬੂਤ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ | ਇਸ ਇਲਾਕੇ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਸਨ, ਇਸ ਵੱਡੀ ਸਮੱਸਿਆ ਦਾ ਹੱਲ ਕਰਦਿਆਂ ਬੋਪਰਾਏ ਨੇ ਸੀਵਰੇਜ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਿਸ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ | ਉਨ੍ਹਾਂ ਦੱਸਿਆ ਕਿ ਵਾਰਡ ਵਿਚ ਪੰਜ ਥਾਵਾਂ 'ਤੇ ਸੀਵਰੇਜ ਪਾਈਪ ਲਾਈਨਾਂ ਵਿਛਾਉਣ ਦਾ ਕੰਮ ਚੱਲ ਰਿਹਾ ਹੈ, ਜਿਨ੍ਹਾਂ ਦਾ ਉਹ ਸਮੇਂ ਸਮੇਂ ਤੇ ਨਿਰੀਖਣ ਵੀ ਕਰਦੇ ਹਨ |

ਪਿਛਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਮੀ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤਖੋਰੀ ਖਿਲਾਫ ਸ਼ੁਰੂ ਕੀਤੀ ਮੁਹਿੰਮ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।