08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਮੀ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 03-11-2025
ਢੰਡਾਰੀ ਕਲਾਂ/ਲੁਧਿਆਣਾ, 2 ਨਵੰਬਰ (ਜਸਵੀਰ ਸਿੰਘ ਬੰਗਾ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ 'ਚ ਦਸਮੀ ਦੇ ਦਿਹਾੜੇ ਮੌਕੇ ਮਹੀਨਾਵਾਰ ਧਾਰਮਿਕ ਦੀਵਾਨ ਸ਼ਾਮ 6:30 ਤੋਂ 8:30 ਵਜੇ ਤੱਕ ਸਜਾਏ ਗਏ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਤੇ ਸੁਖਦੇਵ ਸਿੰਘ ਘੁੱਕਾ ਨੇ ਦੱਸਿਆ ਕਿ ਇਹ ਸਮਾਗਮ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੰਘਾਂ-ਸ਼ਹੀਦਾਂ ਦੀ ਯਾਦ ਵਿਚ ਹਰ ਮਹੀਨੇ ਸ਼ਾਮ ਨੂੰ ਕਰਵਾਇਆ ਜਾਂਦਾ ਹੈ, ਜਿਸ ਵਿਚ ਪੰਥ ਪ੍ਰਸਿੱਧ ਪ੍ਰਚਾਰਕ ਅਤੇ ਸੰਤ ਮਹਾਂਪੁਰਖ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਬਾਣੀ ਸੁਣਾ ਕੇ ਗੁਰਸਿੱਖੀ ਦਾ ਪ੍ਰਚਾਰ ਕਰਦੇ ਹਨ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਜੱਥੇ ਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਬਾਬਾ ਦਰਬਾਰਾ ਸਿੰਘ ਰੋਹੀਸਰ ਵਾਲਿਆਂ ਨੇ ਕੀਰਤਨ ਅਤੇ ਕਥਾ ਵਿਚਾਰ ਸੁਣਾਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਸਮਾਗਮ ਦੀ ਸਮਾਪਤੀ ਹੈਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ | ਇਸ ਮੌਕੇ ਕਮੇਟੀ ਮੈਂਬਰ ਅਮਰੀਕ ਸਿੰਘ, ਪਿਸ਼ੌਰਾ ਸਿੰਘ, ਅਲਵੇਲ ਸਿੰਘ, ਜਗਮੋਹਨ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਨਿਰਮਲ ਸਿੰਘ ਸੈਕਟਰੀ, ਸੰਤੋਖ ਸਿੰਘ, ਗੁਰਜੀਤ ਸਿੰਘ, ਜਸਵੰਤ ਸਿੰਘ ਪਾਲੀ, ਪਰਮਿੰਦਰ ਸਿੰਘ, ਮੋਹਨ ਸਿੰਘ, ਜਗਰੂਪ ਸਿੰਘ, ਦਰਸ਼ਨ ਸਿੰਘ, ਅਮਰੀਕ ਸਿੰਘ ਫ਼ੌਜੀ, ਅਮਰਜੀਤ ਸਿੰਘ, ਹਰਦਿਆਲ ਸਿੰਘ ਲੋਟੇ, ਪ੍ਰੇਮ ਸਿੰਘ, ਸੁਖਦੇਵ ਸਿੰਘ ਤੇ ਪਿ੍ਤਪਾਲ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ... ਅਗਲੀ ਖ਼ਬਰ ਵਾਰਡ ਨੰਬਰ 25 ਦੇ ਇਲਾਕਿਆਂ 'ਚ ਸੀਵਰੇਜ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।