02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵਿਧਾਇਕ ਬੱਗਾ ਵਲੋਂ ਲੱਕੜ ਬਿ੍ਜ 'ਤੇ ਨਵੀਂ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ <br/>

ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਭੁਪਿੰਦਰ ਸਿੰਘ ਬੈਂਸ)-ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਸ਼ਹਿਰ ਨੂੰ ਜੋੜਨ ਵਾਲੇ ਪ੍ਰਮੁੱਖ ਪੁਰਾਣੇ ਲੱਕੜ ਬਿ੍ਜ 'ਤੇ ਨਵੀਂ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਸ਼੍ਰੀ ਦੰਡੀ ਸਵਾਮੀ ਮੰਦਿਰ ਦੇ ਰਾਜ ਕੁਮਾਰ ਸ਼ਰਮਾ ਦੇ ਸ਼ੁੱਭ ਆਸ਼ੀਰਵਾਦ ਨਾਲ ਕੀਤਾ | ਇਸ ਮੌਕੇ ਕੰਮ ਦੀ ਗੁਣਵੱਤਾ ਦਾ ਨਿਰੀਖਣ ਕਰਨ ਲਈ ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ, ਨਗਰ ਨਿਗਮ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪਿ੍ੰਸ ਜੌਹਰ ਅਤੇ ਵੱਡੀ ਗਿਣਤੀ ਦੇ ਵਿਚ ਇਲਾਕਾ ਨਿਵਾਸੀ ਵੀ ਮੌਜੂਦ ਸਨ | ਇਸ ਮੌਕੇ ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਸ ਮੌਕੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਟੀਚਾ ਸ਼ਹਿਰ ਨੰੂ ਸਮਾਰਟ ਸਿਟੀ ਬਣਾਉਣਾ ਹੈ, ਜਿਸ ਲਈ ਨਗਰ ਨਿਗਮ ਵਲੋਂ ਨਿਰੰਤਰ ਕੰਮ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਗਾਂਧੀ ਨਗਰ ਮਾਰਕੀਟ 'ਚ ਕੱਪੜਿਆਂ ਦੀ ਦੁਕਾਨ ਨੰੂ ਲੱਗੀ ਅੱਗ <br/> ਅਗਲੀ ਖ਼ਬਰ ਐੱਸ.ਐੱਸ.ਡੀ. ਕਾਲਜ ਵਿਖੇ 'ਭਾਰਤ ਦਾ ਪ੍ਰਾਚੀਨ ਇਤਿਹਾਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।