ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਯੂਥ ਆਗੂ ਜਸਦੀਪ ਸਿੰਘ ਕਾਉਂਕੇ ਨੇ ਵਧਾਈ ਦਿੱਤੀ | ਇਸ ਮੌਕੇ ਗੱਲਬਾਤ ਕਰਦਿਆਂ ਕਾਉਂਕੇ ਨੇ ਕਿਹਾ ਕਿ ਐਡਵੋਕੇਟ ਧਾਮੀ ਦਾ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣਾ ਸਿੱਖ ਪੰਥ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਹਮੇਸ਼ਾਂ ਸਿੱਖਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਚੁੱਕਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕਰਦੇ ਹਨ, ਜਿਸ ਨਾਲ ਹਰ ਵਿਅਕਤੀ ਐਡਵੋਕੇਟ ਧਾਮੀ ਦਾ ਦਿਲੋਂ ਸਤਿਕਾਰ ਕਰਦਾ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਪੜੇ੍ਹ ਲਿਖੇ ਅਤੇ ਗੁਰਸਿੱਖੀ ਨਾਲ ਜੁੜੇ ਹੋਏ ਹਨ ਅਤੇ ਹਰ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ | ਉਨ੍ਹਾਂ ਕਿਹਾ ਕਿ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਸੰਗਤਾਂ ਵਲੋਂ ਨਕਾਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕੋ ਇਕ ਅਜਿਹੀ ਪਾਰਟੀ ਹੈ, ਜਿਸਦੀ ਸਰਕਾਰ ਸਮੇਂ ਸੂਬੇ ਵਿਚ ਰਿਕਾਰਡਤੋੜ ਵਿਕਾਸ ਦੇ ਕੰਮ ਹੋਏ, ਪਰ ਮੌਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦਾ ਕੁਝ ਸਵਾਰਨ ਦੀ ਬਜਾਏ ਨੌਜਵਾਨਾਂ ਨੂੰ ਨਸ਼ੇ ਦੀ ਦਲ ਦਲ ਵਿਚ ਧੱਕ ਦਿੱਤਾ ਹੈ | ਜਸਦੀਪ ਕਾਉਂਕੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਹੋਈਆਂ ਚੋਣਾਂ ਵਿਚ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੀ ਹੈ ਅਤੇ ਲੋਕ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ |