ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ <br/>
ਅਜੀਤ ਡੈਸਕ
06-11-2025
ਮੋਟਰਸਾਈਕਲ ਚੋਰੀ
ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਵੀ ਕੁਮਾਰ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਗੁਰਦੇਵ ਨਗਰ ਪਾਰਕ ਨੇੜੇ ਪਾਣੀ ਵਾਲੀ ਟੈਂਕੀ ਦੇ ਮੇਨ ਗੇਟ 'ਤੇ ਤਾਲਾ ਲਗਾ ਕੇ ਖੜ੍ਹਾ ਕੀਤਾ ਸੀ, ਜਿਸ ਨੰੂ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ¢ ਜਾਂਚ ਅਧਿਕਾਰੀ ਏ.ਐਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ¢
ਘਰ 'ਚੋਂ ਸਾਮਾਨ ਚੋਰੀ
ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੋਨੀਆ ਤਨੇਜਾ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਆਪਣੇ ਘਰ ਦੇ ਸਾਹਮਣੇ ਗਲੀ ਵਿਚ ਜਾਗਰਣ 'ਤੇ ਗਏ ਸਨ, ਜਦੋਂ ਉਹ ਜਾਗਰਣ ਤੋਂ ਵਾਪਸ ਆਏ ਤਾਂ ਉਸਦੀ ਸੱਸ ਆਪਣੇ ਕਮਰੇ ਵਿਚ ਪ੍ਰਸ਼ਾਦ ਰੱਖ ਕੇ ਉਪਰ ਵਾਲੇ ਕਮਰੇ ਵਿਚ ਗਈ ਤਾਂ ਦੇਖਿਆ ਕਿ ਅਲਮਾਰੀ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਉਸ ਵਿਚੋਂ ਸੋਨੇ ਦਾ ਸੈੱਟ, ਸੋਨੇ ਦੀਆਂ ਵੰਗਾਂ, ਸੋਨੇ ਦੇ ਦੋ ਕੜੇ, ਸੋਨੇ ਦੀ ਚੈਨ ਗ਼ਾਇਬ ਸੀ, ਜਿਸ ਨੰੂ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਨਕ ਰਾਜ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ¢
ਦੜਾ ਸੱਟਾ ਲਗਾਉਂਦਾ ਕਾਬੂ
ਥਾਣਾ ਮੋਤੀ ਨਗਰ ਵਿਖੇ ਤੈਨਾਤ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਚੀਮਾ ਚੌਕ ਮÏਜੂਦ ਸੀ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਤੇ ਚੀਮਾ ਚÏਾਕ ਨੇੜੇ ਫਲਾਈਓਵਰ ਆਰ.ਕੇ ਰੋਡ 'ਤੇ ਪਰਚੀ ਨਾਲ ਦੜਾ ਸੱਟਾ ਲਗਾਉਂਦੇ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2080 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਮੁੱਦਈ ਦੇ ਬਿਆਨਾਂ 'ਤੇ ਸੰਦੀਪ ਖ਼ਿਲਾਫ਼ ਕੇਸ ਦਰਜ ਕਰ ਕਰਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਹੈ¢
ਕੁੱਟਮਾਰ ਦਾ ਮਾਮਲਾ
ਥਾਣਾ ਮੇਹਰਬਾਨ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਦਲਜੀਤ ਸਿੰਘ ਮੋਟਰਸਾਈਕਲ 'ਤੇ ਜਾ ਰਹੇ ਸਨ ਅਤੇ ਸਾਡੇ ਸਾਹਮਣੇ ਤੋਂ ਰਣਜੀਤ ਸਿੰਘ ਤੇਜ਼ੀ ਨਾਲ ਟਰੈਕਟਰ ਲੈ ਕੇ ਆ ਰਿਹਾ ਸੀ, ਜਿਸ ਨੰੂ ਟਰੈਕਟਰ ਹੌਲੀ ਚਲਾਉਣ ਲਈ ਕਿਹਾ ਤਾਂ ਉਸ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ¢ ਜਾਂਚ ਅਧਿਕਾਰੀ ਹÏਲਦਾਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿਚ ਰਣਜੀਤ ਸਿੰਘ, ਬੂਟਾ ਸਿੰਘ, ਤਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਰੂਪ ਸਿੰਘ, ਵਰਿੰਦਰ ਸਿੰਘ, ਮਾਟੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ¢
ਦਾਜ ਦਾ ਮਾਮਲਾ
ਥਾਣਾ ਵੁਮੈਨ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲੜਕੀ ਨੇ ਦੱਸਿਆ ਕਿ ਉਸ ਦਾ ਵਿਆਹ ਆਨੰਤ ਜੈਨ ਨਾਲ 2 ਫਰਵਰੀ 2021 ਨੂੰ ਹੋਇਆ ਸੀ¢ ਵਿਆਹ ਤੋਂ ਬਾਅਦ ਉਸਦਾ ਪਤੀ ਹੋਰ ਦਾਜ ਲਿਆਉਣ ਲਈ ਸਰੀਰਕ ਅਤੇ ਮਾਨਸਿਕ ਤÏਰ 'ਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ¢ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਆਨੰਦ ਜੈਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ¢