ਪਰਮਿੰਦਰ ਸਿੰਘ ਆਹੂਜਾ
ਲੁਧਿਆਣਾ, 5 ਨਵੰਬਰ-ਮਨੁੱਖਤਾ ਦੇ ਰਹਿਬਰ ਤੇ ਜਗਤ ਗੁਰੂ ਪਹਿਲੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਬੜੇ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰਕੇ ਗੁਰਬਾਣੀ ਕਥਾ ਕੀਰਤਨ ਸੁਣ ਕੇ ਆਪਣਾ ਜੀਵਨ ਸਫਲਾ ਕੀਤਾ | ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸੇਵਾ ਸੁਸਾਇਟੀਆਂ ਵਲੋਂ ਥਾਂ-ਥਾਂ 'ਤੇ ਕਈ ਤਰ੍ਹਾਂ ਲੰਗਰ ਲਗਾਏ ਗਏ ਅਤੇ ਗੁਰੂ ਘਰਾਂ ਨੂੰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਹੋਇਆ ਸੀ ਅਤੇ ਰਾਤ ਨੂੰ ਸੰਗਤਾਂ ਵਲੋਂ ਦੀਪਮਾਲਾ ਕੀਤੀ ਗਈ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁ: ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਦਿਆਂ ਤੇ ਸੱਚ ਦਾ ਉਪਦੇਸ਼ ਦਿੰਦਿਆਂ ਜੋ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ | ਆਉ ਉਨ੍ਹਾਂ ਦੇ ਵੱਧ ਤੋਂ ਵੱਧ ਧਾਰਨੀ ਬਣੀਏ, ਖਾਸ ਕਰਕੇ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ 'ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ' ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ | ਸ. ਮੱਕੜ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤੀ ਬਖਸ਼ਣ | ਗੁਰਮਤਿ ਸਮਾਗਮ 'ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਨੰਦ ਸਿੰਘ, ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗਗਨਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਮੁਕਤਸਰ ਸਾਹਿਬ, ਭਾਈ ਨੌਨਿਹਾਲ ਸਿੰਘ ਹਜੂਰੀ ਰਾਗੀ ਤਖਤ ਸ੍ਰੀ ਕੇਸਗ੍ਹੜ ਸਾਹਿਬ ਵਾਲਿਆਂ ਦੇ ਕੀਰਤਨੀ ਜੱਥਿਆਂ ਸਮੇਤ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥਿਆਂ ਨੇ ਹਾਜ਼ਰੀਆ ਭਰ ਕੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਸਮੂਹ ਕੀਰਤਨੀ ਜੱਥਿਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ ਫਰਨੀਚਰ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਅਵਤਾਰ ਸਿੰਘ ਬੀ.ਕੇ., ਹਰਮੀਤ ਸਿੰਘ ਡੰਗ, ਹਰਵਿੰਦਰ ਸਿੰਘ ਕੋਹਲੀ, ਨਰਿੰਦਰਪਾਲ ਸਿੰਘ ਕਥੂਰੀਆਂ, ਅਵਤਾਰ ਸਿੰਘ ਮਿੱਡਾ ਆਦਿ ਹਾਜ਼ਰ ਸਨ |
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਸੰਗਤਾਂ ਵਲੋਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਅੰਮਿ੍ਤ ਵੇਲੇ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਭਾਈ ਗਗਨਪ੍ਰੀਤ ਸਿੰਘ, ਭਾਈ ਰਾਜੇਸ਼ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਟਰੱਸਟ ਦੇ ਜਨਰਲ ਸਕਤੱਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ ਵਲੋਂ ਦੱਸਿਆ ਕਿ ਅੱਜ ਦੇ ਜਪ ਤਪ ਚੁਪਹਿਰਾ ਸਮਾਗਮ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਸਨ | ਇਸ ਮੌਕੇ ਸੰਗਤੀ ਰੂਪ ਵਿਚ ਜਾਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਉਪਰੰਤ ਅਰਦਾਸ ਅਤੇ ਮੁੱਖ ਵਾਕ ਦੇ ਸੇਵਾ ਪੰਥ ਪ੍ਰਸਿੱਧ ਪ੍ਰਚਾਰਕ ਭਾਈ ਬਲਵੰਤ ਸਿੰਘ ਵਲੋਂ ਨਿਭਾਈ ਗਈ, ਜੋ ਕਿ ਉਚੇਚੇ ਤੌਰ ਤੇ ਸਮਾਗਮ ਵਿਚ ਪਹੁੰਚੇ ਹੋਏ ਸਨ | ਸ਼ਾਮ ਦੇ ਸਮਾਗਮਾਂ 'ਚ ਭਾਈ ਕ੍ਰਿਪਾਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਜਬਰਤੋੜ ਸਿੰਘ ਦੇ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਟਰੱਸਟ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਸਰਨਾ, ਮੈਂਬਰ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ ਵਲੋਂ ਕੀਰਤਨੀ ਜਥੇ ਨੂੰ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਟਰਸੱਟ ਦੇ ਮੈਂਬਰ ਅਮਰਜੀਤ ਸਿੰਘ ਟਿੱਕਾ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ | ਇਨ੍ਹਾਂ ਸਮਾਗਮਾਂ ਵਿਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨੀ ਬਾਰੇ ਸੰਗਤਾਂ ਨੂੰ ਕਥਾ ਦੁਆਰਾ ਨਿਹਾਲ ਕੀਤਾ | ਉਪਰੰਤ ਭਾਈ ਹਰਜੋਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਜਗਜੀਤ ਸਿੰਘ ਜਨਰਲ ਸਕੱਤਰ, ਗੁਰਚਰਨ ਸਿੰਘ ਪਾਹਵਾ, ਪ੍ਰਹਲਾਦ ਸਿੰਘ ਢੱਲ, ਪ੍ਰੀਤਮ ਸਿੰਘ ਅਰਨੇਜਾ, ਧਰਮ ਸਿੰਘ ਬਾਜਵਾ, ਗੁਰਮਿੰਦਰਪਾਲ ਸਿੰਘ ਚਾਵਲਾ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ | ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ਦੇਰ ਰਾਤ ਤੱਕ ਚੱਲਦੇ ਰਹੇ ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜਰੀਆਂ ਭਰੀਆਂ | ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ, ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ | ਗੁਰੂ ਘਰ ਦੇ ਹਜੂਰੀ ਰਾਗੀ ਭਾਈ ਦਿਲਬਾਗ ਸਿੰਘ ਲੁਧਿਆਣੇ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਦੇ ਕੀਰਤਨ ਸਰਵਨ ਕਰਵਾਏ | ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ | ਭਾਈ ਸੱਤਾ ਭਾਈ ਬਲਵੰਡ ਸੰਗੀਤ ਅਕੈਡਮੀ ਦੇ ਬੱਚਿਆਂ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਹੀਰਾ ਸਿੰਘ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਦੇ ਜੀਵਨ ਬਾਰੇ ਜਾਣੂ ਕਰਵਾਇਆ, ਭਾਈ ਗੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲੀਆਂ ਨੇ ਸੰਗਤਾਂ ਨੂੰ ਰਸ ਭਿੰਨਾ ਕੀਰਤਨ ਕਰਕੇ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਨੇ ਗੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੂੰ ਸਨਮਾਨਿਤ ਕੀਤਾ | ਸਮਾਗਮ 'ਚ ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, (ਬਾਕੀ ਸਫਾ 6 'ਤੇ)
ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜਰ ਸਨ |
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ
ਗੁਰਦੁਆਰਾ ਸੁਖਮਨੀ ਸਾਹਿਬ ਫੇਸ-2 ਦੁੱਗਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਨ੍ਹਾਂ ਸਮਾਗਮਾਂ ਵਿਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀ, ਭਾਈ ਗੁਰਜੀਤ ਸਿੰਘ ਬੈਂਕਾ, ਭਾਈ ਆਨੰਦ ਸਿੰਘ, ਭਾਈ ਤਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸ਼ਾਮ ਦੇ ਸਮਾਗਮਾਂ 'ਚ ਭਾਈ ਗਗਨਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ ਵਾਲੇ ਅਤੇ ਭਾਈ ਅੰਮਿ੍ਤਪਾਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਗੁਰਬਾਣੀ ਕਥਾ ਕੀਰਤਨ ਰਾਹੀਂ ਗੁਰੂ ਜਸ ਨਾਲ ਜੋੜਿਆ | ਇਸ ਮੌਕੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ, ਕੰਵਲਨੈਨ ਸਿੰਘ ਆਦਿ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਕਲਗੀਧਰ ਸਿੰਘ ਸਭਾ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਮਹਾਰਾਜ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਸ਼ੇਸ਼ ਸਮਾਗਮ ਕਰਵਾਏ ਗਏ, ਜੋ ਕਿ ਦੇਰ ਰਾਤ ਚੱਲਦੇ ਰਹੇ | ਜਾਣਕਾਰੀ ਦਿੰਦਿਆਂ ਮੁੱਖ ਸਵੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਭਾਈ ਅੰਮਿ੍ਤਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਰਾਜੇਸ਼ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਗਿਆਨੀ ਬੇਅੰਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਗਗਨਦੀਪ ਸਿੰਘ ਲੁਧਿਆਣਾ, ਭਾਈ ਦਵਿੰਦਰ ਸਿੰਘ, ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਾਜ਼ਰੀਆਂ ਭਰੀਆਂ | ਸਮਾਗਮ 'ਚ ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਮੋਹਿੰਦਰਪਾਲ ਸਿੰਘ ਧਵਨ, ਗੁਰਮਿੰਦਰ ਸਿੰਘ ਬਤਰਾ, ਗੁਰਚਰਨ ਸਿੰਘ ਚੰਨ, ਹਰਸ਼ਰਨ ਸਿੰਘ ਪਾਹਵਾ, ਦਰਸ਼ਨ ਸਿੰਘ ਦਰਸ਼ੀ, ਜਸਵਿੰਦਰ ਸਿੰਘ, ਹਰਵਿੰਦਰਪਾਲ ਸਿੰਘ ਕਾਲੜਾ, ਚਰਨਜੀਤ ਸਿੰਘ, ਅਮਨਪ੍ਰੀਤ ਸਿੰਘ ਅਮਨ, ਤੇਜਿੰਦਰਪਾਲ ਸਿੰਘ, ਰਛਪਾਲ ਸਿੰਘ, ਹਰਮਿੰਦਰ ਸਿੰਘ ਬਿੱਟੂ, ਰਮਨਦੀਪ ਸਿੰਘ, ਹਰਸ਼ਰਨ ਸਿੰਘ ਪਾਹਵਾ, ਜਸਵਿੰਦਰ ਸਿੰਘ ਹੈਪੀ, ਤਰਨਜੀਤ ਸਿੰਘ, ਹਰਕੀਰਤ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ ਹੈਪੀ, ਹਰਵਿੰਦਰ ਸਿੰਘ ਕਾਲਾ, ਹਰਪ੍ਰੀਤ ਸਿੰਘ ਟਿੰਕੂ ਆਦਿ ਹਾਜਰ ਸਨ | ਇਸ ਮੌਕੇ ਅੰਮਿ੍ਤ ਸੰਚਾਰ ਵੀ ਕਰਵਾਏ ਗਿਆ ਜਿਸ ਸੈਂਕੜੇ ਪ੍ਰਾਣੀ ਗੁਰੂ ਵਾਲੇ ਬਣੇ |
ਗੁਰਦੁਆਰਾ ਸ਼ਹੀਦਾਂ ਫੇਰੂਮਾਨ
ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ ਅਤੇ ਵਿਸ਼ੇਸ਼ ਤੌਰ 'ਤੇ ਬੀਬੀ ਪਰਮਿੰਦਰ ਕੌਰ ਖਾਲਸਾ, ਭਾਈ ਕਰਮਜੀਤ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ | ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ 'ਚ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕਰਨ ਉਪਰੰਤ ਗੁਰੂ ਘਰ ਨਸਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਜਤਿੰਦਰਪਾਲ ਸਿੰਘ ਸਲੂਜਾ, ਜਗਦੇਵ ਸਿੰਘ ਗੋਹਲਵੜੀਆ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੋਹਾਨ, ਬਲਜੀਤ ਸਿੰਘ ਦੁਖੀਆ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਦਵਿੰਦਰ ਸਿੰਘ ਸਿੱਬਲ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਪਿ੍ੰਸ, ਤਨਵੀਰ ਕੌਰ, ਭੁਪਿੰਦਰ ਸਿੰਘ ਐਨ ਐਸ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਸੁਨੀਲ ਕੁਮਾਰ, ਰਵਿੰਦਰ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ |
ਜਵੱਦੀ ਟਕਸਾਲ ਵਿਖੇ ਗੁਰਮਤਿ ਸਮਾਗਮ
ਜਵੱਦੀ ਟਕਸਾਲ ਵਿਖੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਵਲੋਂ ਸਹਿਯੋਗੀ ਸੰਗਤਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਦੇ ਭੋਗ ਪਏ, ਉਪਰੰਤ 'ਜਵੱਦੀ ਟਕਸਾਲ' ਦੇ ਹੋਣਹਾਰ ਿਵਿਦਆਰਥੀਆਂ ਨੇ ਗੁਰਬਾਣੀ ਸ਼ਬਦ ਕੀਰਤਨ ਕੀਤਾ | ਸਮਾਗਮ ਦੌਰਾਨ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਸ ਵੇਲੇ ਦੇ ਹਾਲਾਤਾਂ ਅਤੇ ਉਨ੍ਹਾਂ ਵਲੋਂ ਉਚਾਰੀ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਸਮਝਾਉਂਦਿਆਂ ਫ਼ੁਰਮਾਇਆ ਕਿ ਗੁਰੂ ਸਾਹਿਬ ਜੀ ਨੇ ਇੱਕ ਵਿਸ਼ਵ ਵਿਆਪੀ ਤੇ ਕ੍ਰਾਂਤੀਕਾਰੀ ਨਵੀਂ ਵਿਚਾਰਧਾਰਾ ਦਿੱਤੀ | ਗੁਰੂ ਸਾਹਿਬ ਜੀ ਨੇ ਪੂਰਨ ਸੱਚ ਦਾ ਗਿਆਨ ਸੰਸਾਰ ਨੂੰ ਦਿੱਤਾ | ਉਨ੍ਹਾਂ ਦਾ ਗਿਆਨ ਸਮੁੱਚੀ ਮਾਨਵਤਾ ਦੇ ਭਲੇ ਲਈ ਮਹੱਤਵਪੂਰਨ ਅਤੇ ਕੀਮਤੀ ਹੈ | ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਜਿੰਨ੍ਹੀ ਉੱਚੀ-ਸੁੱਚੀ ਤੇ ਵਿਸ਼ਾਲ ਹੈ, ਮਨੁੱਖ ਅਜੇ ਵੀ ਇਸ ਪੱਧਰ ਤੱਕ ਨਹੀਂ ਪਹੁੰਚ ਸਕਿਆ | ਬਾਬਾ ਜੀ ਨੇ ਜੋਰ ਦਿੰਦਿਆਂ ਕਿਹਾ ਕਿ ਆਓ! ਸਾਰੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਸਮਝ ਕੇ ਗੁਰਮਤਿ ਮਾਰਗ ਦੇ ਪਾਂਧੀ ਬਣ ਆਪਣਾ ਲੋਕ ਪਰਲੋਕ ਸੁਹੇਲਾ ਕਰੀਏ | ਉਪਰੰਤ ਜਵੱਦੀ ਟਕਸਾਲ ਦੇ ਵਿਦਿਆਰਥੀ ਭਾਈ ਜਸਪ੍ਰੀਤ ਸਿੰਘ ਅਤੇ ਭਾਈ ਗੁਰਵੰਸ਼ ਸਿੰਘ ਨੇ ਕਵਿਤਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਵੱਡੀ ਗਿਣਤੀ 'ਚ ਸੰਗਤਾਂ ਜਵੱਦੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਸਾਹਿਬ ਨਤਮਸਤਕ ਹੋਇਆਂ | ਗੁਰੂ ਕੇ ਲੰਗਰ ਅਤੁੱਟ ਵਰਤੇ, ਟਕਸਾਲ ਦੇ ਿਵਿਦਆਥੀਆਂ ਨੇ ਮਹਾਂਪੁਰਸ਼ਾਂ ਦੀ ਪ੍ਰੇਰਨਾ ਨਾਲ ਨਿਰੰਤਰ ਸੇਵਾਵਾਂ ਨਿਭਾਈਆਂ |
ਗੁਰਦੁਆਰਾ ਚਰਨ ਛੋਹ ਸਾਹਿਬ ਪਾਤਸ਼ਾਹੀ ਛੇਵੀਂ ਜਵੱਦੀ
ਗੁਰਦੁਆਰਾ ਚਰਨ ਛੋਹ ਸਾਹਿਬ ਪਾਤਸ਼ਾਹੀ ਛੇਵੀਂ ਜਵੱਦੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਸਮਾਗਮ ਦੌਰਾਨ ਸੰਤ ਬਾਬਾ ਰਜਨੀਸ਼ ਸਿੰਘ ਨੱਥੂਮਾਜਰਾ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਵਿਚਾਰਾਂ ਦੀ ਸਾਂਝ ਪਾਉਂਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮਨਾਉਣ ਦਾ ਮਨੋਰਥ ਤਦ ਹੀ ਪੂਰਾ ਹੋ ਸਕਦਾ ਹੈ ਜੇਕਰ ਅਸੀਂ ਉਨ੍ਹਾਂ ਦੇ ਦੱਸੇ ਰਸਤੇ 'ਤੇ ਚੱਲ ਕੇ ਮਨੁੱਖਤਾ ਦਾ ਭਲਾ ਕਰੀਏ | ਇਸਤੋਂ ਪਹਿਲਾਂ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਗੁਰਬਾਣੀ ਕੀਰਤਨ ਕੀਤਾ | ਮੁੱਖ ਸੇਵਾਦਾਰ ਸਤਵਿੰਦਰ ਸਿੰਘ ਜਵੱਦੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਗੁਰੂ ਨਾਨਕ ਪੁਰਬ ਦੀ ਵਧਾਈ ਦਿੱਤੀ | ਉਨ੍ਹਾਂ ਸੰਤ ਰਜਨੀਸ਼ ਸਿੰਘ ਨੱਥੂਮਾਜਰਾ ਵਾਲਿਆਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਹੈਡ ਗ੍ਰੰਥੀ ਰਾਜਪਾਲ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਰਾਮ ਆਸਰਾ ਸਿੰਘ, ਬਾਬਾ ਜਗਦੀਸ਼ ਸਿੰਘ, ਗਗਨ ਸਿੰਘ, ਪਵਿੱਤਰ ਸਿੰਘ, ਜੇ. ਐਸ. ਆਹਲੂਵਾਲੀਆ, ਬੀ. ਐਸ. ਆਹਲੂਵਾਲੀਆ, ਪ੍ਰੇਮ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਪਰਮਜੀਤ ਸਿੰਘ, ਬੱਗਾ ਸਿੰਘ, ਕਾਕਾ ਗੁਰਹਰਮਨ ਸਿੰਘ, ਮਨਮੋਹਨ ਕੌਰ, ਬਲਵਿੰਦਰ ਕੌਰ, ਬਲਵਿੰਦਰ ਕੌਰ ਖਾਲਸਾ, ਰਣਜੀਤ ਕੌਰ, ਤਨਵੀਰ ਕੌਰ, ਰਣਜੀਤ ਕੌਰ, ਮੀਨਾ ਜੀ ਬੀਬੀ ਡੋਲੀ, ਬੂਟਾ ਸਿੰਘ ਗਰੇਵਾਲ, ਅਵਤਾਰ ਸਿੰਘ, ਹਰਪ੍ਰੀਤ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਮਹਿਕ ਕੌਰ, ਅਮਰਿੰਦਰ ਸਿੰਘ, ਐਮ. ਪੀ. ਜਵੱਦੀ ਮਨਮੀਤ ਕੌਰ, ਅਮਰਜੀਤ ਕੌਰ, ਨਿਰਮਲ ਸਿੰਘ ਧੁੰਦੂ ਵੀ ਹਾਜ਼ਰ ਸਨ |
ਭਾਈ ਮੰਨਾ ਸਿੰਘ ਨਗਰ ਵਿਖੇ ਢੱਲ ਪਰਿਵਾਰ ਨੇ ਲਗਾਇਆ ਲੰਗਰ
ਭਾਈ ਮੰਨਾ ਸਿੰਘ ਨਗਰ ਵਿਖੇ ਢੱਲ ਪਰਿਵਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਲੰਗਰ ਲਗਾਇਆ ਗਿਆ | ਇਸ ਮੌਕੇ ਭਾਈ ਮੰਨਾ ਸਿੰਘ ਨਗਰ ਦੇ ਪ੍ਰਧਾਨ ਜਸਪਾਲ ਸਿੰਘ ਢੱਲ, ਸੁਰਿੰਦਰ ਅਟਵਾਲ ਸਾਬਕਾ ਕੌਂਸਲਰ, ਅਰਾਧਨਾ ਅਟਵਾਲ, ਰੂਬਲ ਢੱਲ, ਸਾਜਨ ਢੱਲ ਸਮੇਤ ਇਲਾਕੇ ਦੇ ਪਤਵੰਤੇ ਸੱਜਣਾਂ ਲੰਗਰ ਦੀ ਸੇਵਾ ਕੀਤੀ |
ਗੁਰਦੁਆਰਾ ਆਲਮਗੀਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਆਲਮਗੀਰ, (ਜਰਨੈਲ ਸਿੰਘ ਪੱਟੀ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ¢ ਇਸ ਦÏਰਾਨ ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ, ਉਪਰੰਤ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਸੰਗਤਾਂ ਨਾਲ ਗੁਰਬਾਣੀ ਸ਼ਬਦ ਰਾਹੀਂ ਵਿਚਾਰਾਂ ਦੀ ਸਾਂਝ ਪਾਈ¢ ਇਸ ਮÏਕੇ ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਨਾਮ ਜਪੋ, ਕਿਰਤ ਕਰੋ ਵੰਡ, ਛਕੋ ਦੇ ਸਿਧਾਂਤ ਨੂੰ ਆਪਣੀ ਜ਼ਿੰਦਗੀ 'ਚ ਅਪਣਾ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ | ਉਪਰੰਤ ਸਾਰਾ ਦਿਨ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਵਲੋਂ ਅੰਮਿ੍ਤਮਈ ਗੁਰਬਾਣੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤ ਦੇ ਤਪਦੇ ਹਿਰਦਿਆਂ ਨੂੰ ਠਾਰਿਆ¢ ਕੀਰਤਨੀ ਤੇ ਕਵੀਸ਼ਰੀ ਜਥਿਆਂ ਨੂੰ ਗੁਰੂ ਘਰ ਦੀ ਦਾਤ ਸਿਰੋਪਾਉ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚਗਾਵਾਂ, ਮੀਤ ਮੈਨੇਜਰ ਭੁਪਿੰਦਰ ਸਿੰਘ ਜੋਸ਼ੀ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਭੇਟ ਕੀਤੇ | ਜਾਣਕਾਰੀ ਦਿੰਦਿਆਂ ਮੀਤ ਮੈਨੇਜਰ ਭੁਪਿੰਦਰ ਸਿੰਘ ਜੋਸ਼ੀ ਨੇ ਦੱਸਿਆ ਕਿ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਦੀ ਦੇਖਰੇਖ ਹੇਠ ਗੁਰੂਘਰ ਆਈਆਂ ਸੰਗਤਾਂ ਲਈ ਵੱਖ ਵੱਖ ਪਕਵਾਨਾਂ ਦੇ ਅਤੁੱਟ ਲੰਗਰ ਚਲਾਏ ਗਏ ¢ ਇਸ ਮÏਕੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਅਤੇ ਬਾਣੇ ਪ੍ਰਤੀ ਪ੍ਰੇਰਿਤ ਕੀਤਾ | ਸਮਾਗਮ ਦÏਰਾਨ ਤਲਵਿੰਦਰ ਸਿੰਘ ਮੁਲਤਾਨੀ, ਭਾਈ ਬਘੇਲ ਸਿੰਘ, ਮਨਪ੍ਰੀਤ ਸਿੰਘ ਮਣੀ ਖੱਟੜਾ, ਅਮਨਦੀਪ ਸਿੰਘ, ਰਵਿੰਦਰ ਸਿੰਘ, ਅੰਮਿ੍ਤਪਾਲ ਸਿੰਘ ਦੁਲੇਅ, ਰਵਿੰਦਰ ਸਿੰਘ, ਚÏਧਰੀ ਸੁਖਵੰਤ ਸਿੰਘ, ਭਾਈ ਜਰਨੈਲ ਸਿੰਘ ਸਮੇਤ ਹਜ਼ਾਰਾਂ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਜੀਵਨ ਸਫਲਾ ਕੀਤਾ¢
ਜੀ.ਏ.ਡੀ. ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਜੀ.ਏ.ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨੇੜੇ ਟੇਢੀ ਰੋਡ ਸ਼ਿਮਲਾਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ¢ ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਅਰਦਾਸ ਨਾਲ ਹੋਈ, ਜਿਸ ਵਿਚ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ ¢ਇਸ ਮÏਕੇ ਸਕੂਲ ਦੇ ਚੇਅਰਮੈਨ ਸੁਰਿੰਦਰ ਪਾਲ ਗਰਗ, ਡਾਇਰੈਕਟਰ ਗÏਰਵ ਗਰਗ ਅਤੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ¢
ਇੰਡੀਆਨ ਪਬਲਿਕ ਸਕੂਲ ਲੁਹਾਰਾ ਵਿਖੇ ਗੁਰੂ ਨਾਨਕ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਹਾਰਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ¢ ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ ਅਤੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ¢ ਇਸ ਮÏਕੇ ਸਕੂਲ ਨੂੰ ਰੰਗ-ਬਿਰੰਗੇ ਫੁੱਲਾਂ, ਪੋਸਟਰਾਂ ਅਤੇ ਗੁਰੂ ਜੀ ਦੇ ਉਪਦੇਸ਼ਾਂ ਨਾਲ ਸਜਾਇਆ | ਸਮੁੱਚਾ ਸਮਾਗਮ ਸਕੂਲ ਮੈਨੇਜਮੈਂਟ ਦੇ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਬੰਦਨਾ ਜੋਸ਼ੀ ਦੀ ਅਗਵਾਈ ਹੇਠ ਸੁਚੱਜੇ ਢੰਗ ਨਾਲ ਨੇਪਰੇ ਚੜਿ੍ਹਆ¢ ਇਸ ਮÏਕੇ ਚੇਅਰਮੈਨ ਸੁਰਿੰਦਰਪਾਲ ਗਰਗ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ¢
ਆਰੀਆ ਕਾਲਜ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ
ਲੁਧਿਆਣਾ, (ਜਸਵਿੰਦਰ ਸਿੰਘ)-ਆਰੀਆ ਕਾਲਜ ਦੇ ਪੋਸਟ ਗੈ੍ਰਜੂਏਟ ਵਿਭਾਗ ਹਿਸਟਰੀ ਅਤੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈਲ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ¢ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ ¢ ਪਿ੍ੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਸਕੱਤਰ ਡਾ. ਐਸ.ਐਮ. ਸ਼ਰਮਾ ਨੇ ਮੁਕਾਬਲੇ ਦੀ ਸਫਲਤਾ ਲਈ ਵਿਭਾਗ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਮੁਕਾਬਲੇ ਵਿਚ ਸ਼ਿਵਮ ਐਮ.ਏ. ਹਿਸਟਰੀ ਭਾਗ ਪਹਿਲਾ ਦਾ ਵਿਦਿਆਰਥੀ ਪਹਿਲੇ ਸਥਾਨ, ਬੀ.ਏ. ਭਾਗ ਪਹਿਲਾ ਦਾ ਵਿਦਿਆਰਥੀ ਅਮਨਦੀਪ ਸਿੰਘ ਦੂਜੇ ਸਥਾਨ ਅਤੇ ਬੀ.ਏ. ਭਾਗ ਦੂਜਾ ਦਾ ਵਿਦਿਆਰਥੀ ਵਿਵੇਕ ਨੇ ਤੀਜਾ ਸਥਾਨ ਹਾਸਲ ਕੀਤਾ¢ ਮੁਕਾਬਲੇ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ¢
ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਪ੍ਰਕਾਸ਼ ਪੁਰਬ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)- ਗੁਰੂ ਨਾਨਕ ਮਿਸ਼ਨ ਸਕੂਲ ਗੁਰੂ ਗੋਬਿੰਦ ਸਿੰਘ ਨਗਰ 'ਚ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਅਧਿਆਤਮਿਕ ਉਤਸ਼ਾਹ ਮਨਾਇਆ ਗਿਆ | ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਜਸਵਿੰਦਰ ਸਿੰਘ ਅਤੇ ਪਿ੍ੰਸੀਪਲ ਮੈਡਮ ਮਧੂ ਬਾਲਾ ਨੇ ਕੀਤੀ, ਜਿਸ ਵਿਚ ਜਗਦੇਵ ਸਿੰਘ ਧੁੰਨਾ ਕੌਂਸਲਰ ਅਤੇ ਅਲਾਇੰਸ ਗਰੁੱਪ, ਜੀਤ ਫਾਊਾਡੇਸ਼ਨ ਦੀ ਪੂਰੀ ਟੀਮ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਗੁਰਪੁਰਬ ਦੀ ਸ਼ੁਰੂਆਤ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਸਰੂਪ ਨੂੰ ਸਕੂਲ ਵਿਚ ਬਹੁਤ ਹੀ ਸ਼ਰਧਾ ਨਾਲ ਲਿਆਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਅਤੇ ਵਾਈਸ ਪਿ੍ੰਸੀਪਲ ਅਰਸ਼ਦੀਪ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨੀ ਬਾਰੇ ਭਾਸ਼ਣ ਦਿੱਤਾ | ਧਾਰਮਿਕ ਸਮਾਗਮ ਤੇ ਕੋਆਪਰੇਟਿਵ ਡਿਪਾਰਟਮੇਂਟ ਵੱਲੋਂ ਰਿਟਾਇਰਡ ਸੁਪਰਡੈਂਟ ਸੁਦਾਗਰ ਸਿੰਘ ਅਤੇ ਇੰਦਰਪਾਲ ਸਿੰਘ ਅਤੇ ਸਕੂਲ ਦੇ ਕਮੇਟੀ ਮੈਂਬਰ ਅਮਨਦੀਪ ਸਿੰਘ, ਮੈਡਮ ਰੇਣੂਕਾ ਵੀ ਇਸ ਸਮਾਗਮ ਵਿਚ ਹਾਜ਼ਰ ਰਹੇ | ਇਸ ਮੌਕੇ ਚੀਫ਼ ਕੋਆਰਡੀਨੇਟਰ ਰਮਨਦੀਪ, ਸੀਨੀਅਰ ਕੋਆਰਡੀਨੇਟਰ ਅਮਨ ਜੋਤੀ ਅਤੇ ਪ੍ਰਾਇਮਰੀ ਕੋਆਰਡੀਨੇਟਰ ਮੈਡਮ ਜਸਪ੍ਰੀਤ ਕੌਰ ਅਤੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਲੁਧਿਆਣਾ, 5 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਵਾਹਰ ਨਗਰ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਕੂਲ ਦੇ ਸਟਾਫ਼ ਵਲੋਂ ਸ਼੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ | ਬੱਚਿਆਂ ਨੇ ਸ਼ਬਦ ਕੀਰਤਨ ਉਪਰੰਤ ਪ੍ਰਕਾਸ਼ ਦਿਹਾੜੇ ਨਾਲ ਸੰਬੰਧਿਤ ਕਵਿਤਾਵਾਂ ਪੜ੍ਹੀਆਂ ਅਤੇ ਗੁਰ ਇਤਿਹਾਸ ਵੀ ਸੁਣਾਇਆ ਗਿਆ | ਪਿ੍ੰਸੀਪਲ ਸ਼੍ਰੀਮਤੀ ਸੋਨਿਕਾ ਜੈਨ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਸਿੱਖਿਆ ਦਿੱਤੀ | ਇਸ ਮੌਕੇ ਪ੍ਰਭਜੀਤ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਬਾਣੀ ਅਤੇ ਸਿਧਾਂਤਾਂ ਦੀ ਸਾਰਥਿਕਤਾ ਤੇ ਵਿਚਾਰ ਰੱਖਦਿਆਂ ਗੁਰ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਡਾ. ਅੰਜੂ ਸੋਨੀ, ਡਾ. ਬੌਬੀ ਬਲੋਸਮ, ਹਰਲੀਨ ਕੌਰ, ਇੰਦਰਜੀਤ ਕੌਰ, ਪੂਨਮ ਜੈਨ ਮੰਜੂ ਬਾਲਾ, ਇੰਦਰਜੀਤ ਕੌਰ, ਪਰਮਜੀਤ ਕੌਰ, ਮੋਹਨਜੀਤ ਕੌਰ, ਸੁਰਿੰਦਰਪਾਲ ਕੌਰ ਕੌਲ, ਰੁਪਿੰਦਰ ਕੌਰ, ਹਰਲੀਨ ਕੌਰ, ਹਰਲੀਨ ਕੌਰ, ਸਰਪ੍ਰੀਤ ਕੌਰ ਆਦਿ ਮੌਜੂਦ ਸਨ |
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਫੁੱਲਾਂਵਾਲ, 5 ਨਵੰਬਰ (ਮਨਜੀਤ ਸਿੰਘ ਦੁੱਗਰੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਸਹਿਤ ਮਨਾਇਆ ਗਿਆ | ਸਕੂਲ ਦੇ ਵਿਹੜੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਪ੍ਰਕਾਸ਼ ਕਰਵਾ ਕੇ ਜਪੁਜੀ ਸਾਹਿਬ ਦਾ ਪਾਠ ਅਤੇ ਉਸ ਤੋਂ ਬਾਅਦ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਕਈ ਪ੍ਰੇਰਨਾਦਾਇਕ ਪ੍ਰਸੰਗ ਸੁਣਾ ਕੇ ਸਭ ਨੂੰ ਗੁਰੂ ਜੀ ਦੁਆਰਾ ਦੱਸੇ ਰਸਤੇ 'ਤੇ ਤੁਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਰੁਪਿੰਦਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਸੀ | ਸਮਾਗਮ ਦੇ ਅੰਤ ਵਿਚ ਸਾਰਿਆਂ ਲਈ ਕੜਾਹ ਪ੍ਰਸ਼ਾਦ ਦੀਆਂ ਦੇਗਾਂ ਅਤੇ ਲੰਗਰ ਵਰਤਾਏ ਗਏ | ਸਕੂਲ ਦੇ ਡਾਇਰੈਕਟਰ ਨਵਜੋਤ ਸਿੰਘ ਮੱਕੜ ਨੇ ਸਾਰਿਆਂ ਨੂੰ ਗੁਰੂ ਗੋਬਿੰਦ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ |
ਮਾਸਟਰ ਤਾਰਾ ਸਿੰਘ ਕਾਲਜ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਲੁਧਿਆਣਾ, (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਲੁਧਿਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ¢ ਇਸ ਮÏਕੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ¢ ਪਾਠ ਦੀ ਸਮਾਪਤੀ ਤੋਂ ਬਾਅਦ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕਰਕੇ ਸੰਗਤਾਂ ਦੀਆਂ ਅਧਿਆਤਮਿਕ ਪ੍ਰਵਿਰਤੀ ਨੂੰ ਤਿ੍ਪਤ ਕੀਤਾ¢ ਇਹ ਪਵਿੱਤਰ ਸਮਾਗਮ ਅਰਦਾਸ ਅਤੇ ਪ੍ਰਸ਼ਾਦ ਵਰਤਾਉਣ ਉਪਰੰਤ ਸਮਾਪਤ ਹੋਇਆ¢ ਇਸ ਮÏਕੇ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕÏਰ, ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਗਏ ਉਪਦੇਸ਼ਾਂ ਅਤੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ¢
ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਲੁਧਿਆਣਾ, (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਪ੍ਰਕਾਸ਼ ਦਿਹਾੜਾ ਮਨਾਉਣ ਦੀ ਸ਼ੁਰੂਆਤ ਸ਼ਬਦ ਅਤੇ ਗੁਰਬਾਣੀ ਨਾਲ ਕੀਤੀ ਗਈ | ਸਕੂਲ ਦੇ ਐਮ.ਡੀ. ਕਮਲ ਦਿਲਆਲ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਦੱਸਦਿਆਂ ਹੋਇਆ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ
ਆਪਣੇ ਜੀਵਨ ਕਾਲ ਵਿਚ ਸਮਾਜ 'ਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਸੱਚਾਈ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ 'ਚ ਕੀਤੀ ਸ਼ਮੂਲੀਅਤ
ਫੁੱਲਾਂਵਾਲ, (ਮਨਜੀਤ ਸਿੰਘ ਦੁੱਗਰੀ)-ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਦੀਆ ਵੱਖ ਵੱਖ ਟੀਮਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਲੋਂ ਸਜਾਏ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਦਿਆਂ ਭਾਗ ਲਿਆ | ਇਸ ਦੌਰਾਨ ਸਕੂਲ ਦੀ ਗਤਕਾ ਅਤੇ ਬੈਂਡ ਟੀਮ ਵਲੋਂ ਆਪਣੀ ਕਲਾਂ ਦੇ ਜੌਹਰ ਦਿਖਾਏ ਗਏ | ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਪਿ੍ੰਸੀਪਲ ਕਿਰਨਜੀਤ ਕੌਰ ਨੇ ਇਸ ਸ਼ੁੱਭ ਮੌਕੇ 'ਤੇ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ |
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ
ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਗੁਰੂ ਅਰਜਨ ਦੇਵ ਨਗਰ, ਚੌਂਕ ਖੁੱਡ ਮੁਹੱਲਾ ਵਿਖੇ ਪਹਿਲੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜੋਗਿੰਦਰ ਸਿੰਘ, ਭਾਈ ਬਚਿੱਤਰ ਸਿੰਘ, ਭਾਈ ਮਨਮੀਤ ਸਿੰਘ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਮਰਜੀਤ ਕੌਰ ਦੇ ਜੱਥੇ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਰਾਹੀ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਬਲਜੀਤ ਸਿੰਘ ਦੁਖੀਆ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਪਾਤਸ਼ਾਹ ਜੀ ਦੇ ਆਗਮਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਸਾਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਜੋ ਉਪਦੇਸ਼ ਦਿੱਤਾ ਗਿਆ ਹੈ ਉਸ ਨੂੰ ਧਾਰਨ ਕਰੀਏ ਅਤੇ ਆਪਣੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਲੈ ਕੇ ਆਈਏ ਤੇ ਉਹਨਾਂ ਨੂੰ ਸਿੱਖੀ ਇਤਿਹਾਸ ਬਾਰੇ ਜਾਣਕਾਰੀ ਦਈਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਸਬੀਰ ਸਿੰਘ, ਬਲਵਿੰਦਰ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਬੀਬੀ ਅਮਰਜੀਤ ਕੌਰ, ਬੀਬੀ ਰਵਿੰਦਰ ਕੌਰ, ਬੀਬੀ ਦਲਜੀਤ ਕੌਰ, ਹਰਜੀਤ ਸਿੰਘ ਮਲਹੋਤਰਾ, ਦਲਜੀਤ ਸਿੰਘ ਮਲਹੋਤਰਾ, ਜਗਜੀਤ ਸਿੰਘ, ਵਰਿੰਦਰਪਾਲ ਸਿੰਘ ਬਿੰਦਰਾ, ਜਗਮੋਹਨ ਸਿੰਘ ਬਿੰਦਰਾ, ਵਰਿੰਦਰਪਾਲ ਸਿੰਘ ਸ਼ੈਲੀ, ਗੁਰਚਰਨ ਸਿੰਘ ਮਿੰਟਾ, ਸੇਵਾਦਾਰ ਹਰਜੀਤ ਸਿੰਘ ਆਦਿ ਹਾਜਰ ਸਨ |
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਦੀਵਾਨ ਸਜਾਏ
ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਦੇ ਦੀਵਾਨ ਅਤੇ ਨਿਤਨੇਮ ਦੇ ਪਾਠ ਤੋਂ ਬਾਅਦ ਹਜ਼ੂਰੀ ਰਾਗੀ ਜੱਥੇ ਨੇ ਆਸਾ ਦੀ ਵਾਰ ਦਾ ਕੀਰਤਨ ਗਾਇਨ ਕੀਤਾ | ਗੁਰਦੁਆਰਾ ਸਾਹਿਬ ਦੀ ਸੰਗੀਤ ਅਕੈਡਮੀ ਦੀ ਬੀਬੀਆਂ ਅਤੇ ਬੱਚਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਗੁਰਜੀਤ ਸਿੰਘ ਬੈਂਕਾਂ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਨੇ 'ਜੱਗ ਤਾਰਨ ਗੁਰੂ ਨਾਨਕ ਆਇਆ' ਸ਼ਬਦ ਗਾਇਨ ਕੀਤਾ | ਸਮਾਗਮ ਦੌਰਾਨ ਸਿਆਸੀ ਅਤੇ ਧਾਰਮਿਕ ਆਗੂ ਵੀ ਗੁਰੂ ਘਰ ਨਤਮਸਤਕ ਹੋਏ ਜਿਨ੍ਹਾਂ 'ਚ ਕੁਲਵੰਤ ਸਿੰਘ ਸਿੱਧੂ ਵਿਧਾਇਕ ਆਤਮ ਨਗਰ, ਕਮਲਜੀਤ ਸਿੰਘ ਕੜਵਲ, ਗੁਰਪ੍ਰੀਤ ਗੋਪੀ, ਰਾਜ ਕੁਮਾਰ ਸ਼ਰਮਾ, ਲਲਿਤ ਸੂਦ, ਹਰਕਰਨ ਸਿੰਘ ਵੈਦ, ਐਸ.ਐਚ.ਓ. ਦੁੱਗਰੀ ਨੇ ਵੀ ਹਾਜ਼ਰੀ ਭਰੀ | ਗੁਰੂ ਘਰ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ ਸਿੱਧੂ, ਨਰਿੰਦਰ ਸਿੰਘ, ਉਰਾਂ ਸਿੰਘ, ਅਵਨਿੰਦਰ ਸਿੰਘ ਮਾਨ, ਚਰਨਜੀਤ ਸਿੰਘ ਬੌਬੀ, ਪਿ੍ਥਵੀਪਾਲ ਸਿੰਘ ਗੰਭੀਰ, ਪਿ੍ੰਸ ਗੰਭੀਰ ਨੇ ਵੀ ਹਾਜ਼ਰੀ ਭਰੀ | ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਗਈ |
ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪ੍ਰਕਾਸ਼ ਪੁਰਬ ਅਤੇ ਪੂਰਨਮਾਸ਼ੀ ਮਨਾਈ
ਇਆਲੀ/ਥਰੀਕੇ, (ਮਨਜੀਤ ਸਿੰਘ ਦੁੱਗਰੀ)-ਫ਼ਿਰੋਜਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਕੱਤਕ ਮਹੀਨੇ ਦੀ ਪੂਰਨਮਾਸ਼ੀ ਸ਼ਰਧਾ ਸਹਿਤ ਮਨਾਈ ਗਈ | ਇਸ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ | ਇਸ ਮੌਕੇ ਸੁਆਮੀ ਰਾਮਪਾਲ ਸਿੰਘ ਝਾਂਡੇ ਨੇ ਸੰਗਤ ਨਾਲ ਪ੍ਰਵਚਨਾਂ ਦੀ ਸਾਂਝ ਪਾਉਂਦੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਦੱਬੇ ਕੁਚਲੇ ਲੋਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਬਾਬਰ ਨੂੰ ਜਾਬਰ ਕਹਿਣ ਦੀ ਜੁੱਰਤ ਕੀਤੀ ਅਤੇ ਕੁਰਾਹੇ ਪਈ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਦਾ ਹੋਕਾ ਦਿੱਤਾ | ਇਸ ਮੌਕੇ ਸੰਤ ਪਰਮਜੋਤ ਸਿੰਘ, ਨਵਯੁਗ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਗੁਰਪ੍ਰੀਤ ਸਿੰਘ ਬੱਧਨੀ, ਜਗਮੀਤ ਸਿੰਘ, ਯੁਵਰਾਜ ਸਿੰਘ, ਸਿੰਮੂ ਸਿੰਘ, ਧਰਮਵੀਰ ਸਿੰਘ, ਸੁਖਜਿੰਦਰ ਸਿੰਘ ਦਾਖਾ, ਦਰਸ਼ਨ ਸਿੰਘ ਭਨਹੋੜ ਸੈਕਟਰੀ, ਗੁਰਦਿੱਤ ਸਿੰਘ, ਜੇਈ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਸੁਖਸ਼ਮ, ਚੰਨਪ੍ਰੀਤ ਸਿੰਘ ਚੰਨੀ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਅੰਮਿ੍ਤਪਾਲ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ, ਤੇਜਿੰਦਰ ਸਿੰਘ, ਗੁਰਸੇਵਕ ਸਿੰਘ ਮੁੰਡੀਆਂ, ਮਾਸਟਰ ਕਰਮਜੀਤ, ਬਹਾਦੁਰ ਸਿੰਘ ਮੁੰਡੀਆਂ, ਦਵਿੰਦਰ ਸਿੰਘ ਬਰਾੜ, ਅਛਰ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਹਰਜੀਤ ਸਿੰਘ ਖਾੜਾ, ਜਗਦੇਵ ਸਿੰਘ, ਹਰਬੰਸ ਸਿੰਘ, ਗੁਰਜੰਟ ਸਿੰਘ ਰਾਮਗੜ੍ਹ, ਡਾ. ਮੁਕੇਸ਼, ਪ੍ਰੀਤਮ ਸਿੰਘ, ਵਿਜੇ ਕੁਮਾਰ ਆਦਿ ਨੇ ਸੰਗਤੀ ਰੂਪ ਵਿਚ ਹਾਜ਼ਰੀ ਭਰੀ |
ਫੁੱਲਾਂਵਾਲ/ਇਆਲੀ/ਥਰੀਕੇ, (ਮਨਜੀਤ ਸਿੰਘ ਦੁੱਗਰੀ)-ਫੁੱਲਾਂਵਾਲ, ਇਆਲੀ/ਥਰੀਕੇ ਸਟੇਸ਼ਨ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ |
ਗੁਰਦੁਆਰਾ ਪਾਤਸ਼ਾਹੀ ਪਹਿਲੀ ਠੱਕਰਵਾਲ-
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਠੱਕਰਵਾਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਆਗਮਨ ਪੁਰਬ ਨੂੰ ਸਮਰਪਿਤ ਰਖਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਸੂਰਜ ਸਿੰਘ ਵਲੋਂ ਸਰਬੱਤ ਦੇ ਭਲੇ ਅਤੇ ਨਗਰ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ | ਜਿਸ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾ ਅੰਦਰ ਬੀਬੀ ਗੁਰਜੀਤ ਕੌਰ ਧਾਂਦਰਾ, ਨਵਜੋਤ ਕੌਰ ਖਾਲਸਾ ਠੱਕਰਵਾਲ ਤੋਂ ਇਲਾਵਾ ਹੋਰ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਈ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਮੰਤਰ- ਮੁਗਧ ਕੀਤਾ | ਇਸ ਮੌਕੇ ਸੰਗਤ ਲਈ ਸਾਰਾ ਦਿਨ ਜਲੇਬੀਆਂ ਪਕੌੜਿਆਂ ਤੋਂ ਇਲਾਵਾ ਭਾਂਤ ਭਾਂਤ ਦੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਭਾਈ ਬਾਲਾ ਜੀ ਦਾਦ-
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰਦੁਆਰਾ ਭਾਈ ਬਾਲਾ ਜੀ ਵਿਖੇ ਪਰਸੋਂ ਰੋਜ਼ ਤੋਂ ਆਰੰਭ ਕੀਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗਿਆਨੀ ਹਰਬੰਸ ਸਿੰਘ ਹਜ਼ੂਰੀ ਕਥਾਵਾਚਕ, ਭਾਈ ਪ੍ਰੀਤਮ ਸਿੰਘ ਜੀ ਦਿੱਲੀ ਵਾਲੇ, ਭਾਈ ਬੇਅੰਤ ਸਿੰਘ ਜੀ ਕਲੇਰਾਂ ਵਾਲੇ, ਭਾਈ ਗੁਰਮੇਲ ਸਿੰਘ ਜੀ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨਾਲ ਕਥਾ ਵਿਚਾਰਾਂ ਅਤੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਵਿਚਾਰਾਂ ਦੀ ਸਾਂਝ ਪਾਈ ਗਈ, ਜਿਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ ਅਤੇ ਕਮੇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ | ਸੰਗਤ ਲਈ ਸਾਰਾ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਗੋਬਿੰਦਸਰ ਪੱਤੀ ਲੱਧਾ ਨਾਥਾ ਦਾਦ-
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰਦੁਆਰਾ ਗੋਬਿੰਦਸਰ ਪੱਤੀ ਲੱਧਾ ਨਾਥਾ ਵਿਖੇ ਪਰਸੋਂ ਰੋਜ਼ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 8 ਵਜੇ ਪਾਉਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਅੰਦਰ ਪੰਥ ਪ੍ਰਸਿੱਧ ਰਾਗੀ ਜਥਿਆਂ, ਕਥਾਵਾਚਕਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਈ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ |
ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ-
ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਵਿਖੇ ਪਰਸੋਂ ਰੋਜ਼ ਤੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹੈੱਡ ਗ੍ਰੰਥੀ ਜਗਤਾਰ ਸਿੰਘ ਵਲੋਂ ਸਰਬੱਤ ਦੇ ਭਲੇ ਅਤੇ ਨਗਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਉਪਰੰਤ ਪੰਥ ਪ੍ਰਸਿੱਧ ਰਾਗੀ ਢਾਡੀ ਕੀਰਤਨੀ ਜਥਿਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਈ ਸੰਗਤ ਨਾਲ ਕਥਾ ਵਿਚਾਰਾਂ ਕਰਦਿਆਂ ਇਲਾਹੀ ਬਾਣੀ ਦੇ ਕੀਰਤਨ ਸੁਣਾ ਕੇ ਮੰਤਰ-ਮੁਗਧ ਕੀਤਾ ਗਿਆ, ਜਿਨ੍ਹਾਂ ਦਾ ਮੈਨੇਜਰ ਗੁਰਚਰਨ ਸਿੰਘ ਪੁਰਬਾ ਅਤੇ ਹੋਰ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ-
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਸਹਿਤ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾ