20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੜਕ ਹਾਦਸੇ 'ਚ ਵਿਅਕਤੀ ਜ਼ਖਮੀ

ਅਜੀਤ ਡੈਸਕ 06-11-2025
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਇਲਾਕੇ ਸ਼ਿਵਪੁਰੀ ਚੌਕ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਜ਼ਖਮੀ ਹੋ ਗਿਆ ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਵੇਤਾ ਸ਼ਰਮਾ ਨੇ ਦੱਸਿਆ ਕਿ ਉਸ ਦੇ ਪਿਤਾ ਅਸ਼ਵਨੀ ਕੁਮਾਰ (62) ਆਪਣੇ ਮੋਟਰਸਾਈਕਲ 'ਤੇ ਗਏ ਸੀ, ਜੋ ਘਰ ਵਾਪਸ ਨਹੀਂ ਆਏ, ਜਿਨ੍ਹਾਂ ਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਸ਼ਿਵਪੁਰੀ ਚੌਕ ਉਪਰ ਸਾਹਮਣੇ ਫਾਈਨ ਫੈਬਰਿਕ ਫ਼ੈਕਟਰੀ ਦੇ ਅਣਪਛਾਤੇ ਕਾਰ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਪਿਤਾ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ, ਜੋ ਡੀ.ਐਮ.ਸੀ. ਹਸਪਤਾਲ ਵਿਖੇ ਜੇਰੇ ਇਲਾਜ ਹਨ¢ ਪੁਲਿਸ ਨੇ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ¢
ਪਿਛਲੀ ਖ਼ਬਰ ਏਡਿਡ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ ਕੱਲ੍ਹ ਨੂੰ ਕਰਨਗੇ ਜੇਲ੍ਹ ਭਰੋ ਅੰਦਲੋਨ ਅਗਲੀ ਖ਼ਬਰ ਗਾਜ਼ੀਆਬਾਦ 'ਚ ਪਾਬੰਦੀਸ਼ੁਦਾ ਖੰਘ ਦੀ ਦਵਾਈ ਦੀਆਂ 15.7 ਲੱਖ ਤੋਂ ਵੱਧ ਸ਼ੀਸ਼ੀਆਂ ਜ਼ਬਤ-8 ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।