20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਖੇਤੀਬਾੜੀ ਵਿਦਿਆਰਥੀਆਂ ਦਾ ਸੰਘਰਸ਼ 43ਵੇਂ ਦਿਨ 'ਚ ਦਾਖ਼ਲ <br/>

ਅਜੀਤ ਡੈਸਕ 06-11-2025
ਲੁਧਿਆਣਾ, 5 ਨਵੰਬਰ (ਜਸਵਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਐਗਰੀਕਲਚਰ ਸਟੂਡੈਂਟ ਐਸੋਸੀਏਸ਼ਨ ਵਲੋਂ ਖੇਤੀਬਾੜੀ ਅਤੇ ਇਸ ਨਾਲ ਜੁੜੇ ਹੋਰ ਵਿਭਾਗਾਂ ਵਿਚ ਖਾਲੀ ਅਸਾਮੀਆਂ ਦੀ ਭਰਤੀ ਲਈ ਲਗਾਤਾਰ ਚੱਲ ਰਿਹਾ ਸੰਘਰਸ਼ ਅੱਜ 43ਵੇਂ ਦਿਨ ਵਿਚ ਦਾਖਲ ਹੋ ਗਿਆ | ਆਗੂਆਂ ਨੇ ਗੱਲਬਾਤ ਕਰਦੇ ਆ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਚੁੱਪੀ ਕਾਰਨ ਵਿਦਿਆਰਥੀਆਂ ਵਿਚ ਗ਼ੁੱਸਾ ਤੇ ਨਿਰਾਸ਼ਾ ਵੱਧ ਰਹੀ ਹੈ ਕਿਉਂਕਿ ਅਜੇ ਤੱਕ ਨਾ ਕੋਈ ਲਿਖਤੀ ਭਰੋਸਾ ਮਿਲਿਆ ਹੈ, ਨਾ ਹੀ ਕਿਸੇ ਤਰ੍ਹਾਂ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ¢ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਯੂਨੀਵਰਸਿਟੀ ਦੇ ਬਾਹਰ ਫ਼ਿਰੋਜ਼ਪੁਰ ਰੋਡ 'ਤੇ ਹੱਥਾਂ ਵਿਚ ਬੈਨਰ ਫੜਕੇ ਸ਼ਾਂਤੀਪੂਰਨ ਪਰ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ¢ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਅਸੀਂ ਪੜ੍ਹ ਕੇ ਸਿਰਫ਼ ਨÏਕਰੀ ਨਹੀਂ ਮੰਗ ਰਹੇ, ਅਸੀਂ ਉਹ ਪ੍ਰਣਾਲੀ ਬਚਾਉਣ ਲਈ ਖੜੇ ਹਾਂ ਜੋ ਪੰਜਾਬ ਦੀ ਜ਼ਿੰਦਗੀ ਨਾਲ ਜੁੜੀ ਹੈ ¢

ਪਿਛਲੀ ਖ਼ਬਰ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਦੋ ਕਾਬੂ <br/> ਅਗਲੀ ਖ਼ਬਰ ਏਡਿਡ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ ਕੱਲ੍ਹ ਨੂੰ ਕਰਨਗੇ ਜੇਲ੍ਹ ਭਰੋ ਅੰਦਲੋਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।