20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਵਿਖੇ ਯਾਤਰੀ ਨਿਵਾਸ ਦੀ ਪੰਜ ਪਿਆਰਿਆਂ ਨੇ ਕੀਤੀ ਸ਼ੁਰੂਆਤ <br/>

ਅਜੀਤ ਡੈਸਕ 06-11-2025
ਇਆਲੀ/ਥਰੀਕੇ, 5 ਨਵੰਬਰ (ਮਨਜੀਤ ਸਿੰਘ ਦੁੱਗਰੀ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਜਿਸ ਦੀ ਸਾਂਭ ਸੰਭਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਕਰ ਰਹੀ ਹੈ ਵਿਖੇ ਸੰਤ ਬਾਬਾ ਨਰਿੰਦਰ ਸਿੰਘ ਜੀ ਬਲਵਿੰਦਰ ਸਿੰਘ ਜੀ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਨੰਦੇੜ ਹਜ਼ੂਰ ਸਾਹਿਬ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਵਲੋਂ ਯਾਤਰੂਆਂ ਦੀ ਸਹੂਲਤ ਨੂੰ ਦੇਖਦੇ ਹੋਏ ਅਤਿ ਆਧੁਨਿਕ ਸਹੂਲਤਾਂ ਨਾਲ ਬਣਨ ਵਾਲੇ ਯਾਤਰੀ ਨਿਵਾਸ ਦੀ ਇਮਾਰਤ ਬਣਾਉਣ ਦੀ ਸ਼ੁਰੂਆਤ ਪੰਜ ਪਿਆਰਿਆਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਟੱਕ ਲਗਾ ਕੇ ਕੀਤੀ ਗਈ | ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ 40 ਕਮਰਿਆਂ ਦੀ ਬਣਨ ਵਾਲੇ ਇਸ ਯਾਤਰੂ ਨਿਵਾਸ ਦੇ ਬਣਨ ਨਾਲ ਗੁਰਧਾਮਾਂ ਦੀ ਯਾਤਰਾ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਨੂੰ ਲਾਭ ਮਿਲੇਗਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕੇਵਲ ਸਿੰਘ ਬਾਦਲ ਨੇ ਸੰਤ ਬਾਬਾ ਨਰਿੰਦਰ ਸਿੰਘ ਜੀ ਬਲਵਿੰਦਰ ਸਿੰਘ ਜੀ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਨੰਦੇੜ ਹਜ਼ੂਰ ਸਾਹਿਬ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਦੁਆਰਾ ਕੀਤੇ ਜਾ ਰਹੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਯਾਤਰੀ ਨਿਵਾਸ ਦੇ ਬਣਨ ਨਾਲ ਦੂਰ ਦੁਰਾਡੇ ਤੋਂ ਲੁਧਿਆਣਾ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਨੂੰ ਇਸ ਦਾ ਲਾਭ ਮਿਲੇਗਾ | ਇਸ ਮੌਕੇ ਮੈਨੇਜਰ ਗੁਰਚਰਨ ਸਿੰਘ ਪੁਰਬਾ, ਹੈੱਡ ਗ੍ਰੰਥੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਸੇਵਾਦਾਰ ਮੌਜੂਦ ਸਨ |

ਪਿਛਲੀ ਖ਼ਬਰ ਲੁਧਿਆਣਾ ਮਹਿਲਾ ਵਿੰਗ ਨੇ ਤਰਨ ਤਾਰਨ ਜ਼ਿਮਨੀ ਚੋਣ ਵਿਚ ਘਰ-ਘਰ ਜਾ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਦੋ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।