ਲੁਧਿਆਣਾ, 5 ਨਵੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਯੂਨੀਅਨ ਵਲੋਂ 7 ਨਵੰਬਰ ਨੰੂ ਤਰਨਤਾਰਨ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤ ਜਾਵੇਗੀ | ਇਹ ਫੈਸਲਾ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਲਿਆ ਗਿਆ | ਜਿਸ ਦੀ ਅਗਵਾਈ ਸੂਬਾ ਪ੍ਰਧਾਨ ਗੁਰਨਾਮ ਸਿੰਘ, ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਅਤੇ ਚੇਅਰਮੈਨ ਰਘੁਬੀਰ ਸਿੰਘ ਵਲੋਂ ਕੀਤੀ ਗਈ | ਸੂਬਾ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਨੰੂ ਪੂਰੀ ਤਰ੍ਹਾਂ ਨਜਰਅੰਦਾਜ ਕੀਤਾ ਹੈ | ੳ.ਪੀ.ਐਸ. ਯੋਜਨਾ ਦਾ ਨੋਟੀਫਿਕੇਸ਼ਨ ਤਿੰਨ ਦੀਵਾਲੀਆਂ ਤੋਂ ਬਾਅਦ ਵੀ ਲਾਗੂ ਨਹੀਂ ਹੋਇਆ | ਜਿਨ੍ਹਾਂ ਮੰਗਾਂ 'ਤੇ ਕੋਈ ਵਿੱਤੀ ਬੋਝ ਨਹੀਂ, ਉਹ ਵੀ ਮੰਨੀਆਂ ਨਹੀਂ ਗਈਆਂ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸਦੀ ਪੂਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਰੋਸ ਰੈਲੀ ਦੀਆਂ ਤਿਆਰੀਆਂ ਨੰੂ ਲੈਕੇ ਮਨਿਸਟਰੀਅਲ ਸਟਾਫ ਯੂਨੀਅਨ ਦੀ ਮੀਟਿੰਗ ਗੁਰਪ੍ਰੀਤ ਸਿੰਘ ਖੱਟੜਾ ਦੀ ਅਗਵਾਈ ਹੇਠ ਲੁਧਿਆਣਾ ਵਿਚ ਵੀ ਕੀਤੀ ਗਈ |