ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੇ ਇਲਾਕੇ ਖਾਲਸਾ ਕਾਲਜ ਘੁਮਾਰ ਮੰਡੀ ਦੇ ਸਾਹਮਣੇ ਵਾਪਰੇ ਇਕ ਸੜਕ ਹਾਦਸੇ 'ਚ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਦਲੀਪ ਸ਼ਾਹ ਨੇ ਦੱਸਿਆ ਕਿ ਉਹ ਆਪਣੇ ਸਾਥੀ ਉਤਮ ਕੁਮਾਰ ਨਾਲ ਸਾਈਕਲ 'ਤੇ ਸਵਾਰ ਹੋ ਕੇ ਸਬਜ਼ੀ ਮੰਡੀ ਜਲੰਧਰ-ਬਾਈਪਾਸ ਸਬਜ਼ੀ ਲੈਣ ਲਈ ਜਾ ਰਹੇ ਸੀ, ਜਦੋਂ ਉਹ ਖਾਲਸਾ ਕਾਲਜ ਘੁਮਾਰ ਮੰਡੀ ਪਾਸ ਪੁੱਜੇ ਤਾਂ ਉਸਦੇ ਪਿੱਛੋਂ ਟਰੈਕਟਰ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਨੰੂ ਫੇਟ ਮਾਰ ਦਿੱਤੀ ਅਤੇ ਟਰੈਕਟਰ ਉਸ ਦੇ ਦੋਸਤ ਦੀਆਂ ਲੱਤਾਂ ਉਪਰੋਂ ਲੰਘਾ ਦਿੱਤਾ, ਜਿਸ ਕਾਰਨ ਉਸ ਦੀਆਂ ਲੱਤਾਂ ਟੁੱਟ ਗਈਆਂ, ਜੋ ਪੀ.ਆਈ.ਜੀ. ਹਸਪਤਾਲ ਵਿਖੇ ਜੇਰੇ ਇਲਾਜ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਬਲਕਾਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ¢