ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਵੇਚਦੇ ਅਤੇ ਕਰਦੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਦਰੇਸੀ ਵਿਖੇ ਤੈਨਾਤ ਏ. ਐਸ. ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਆਈ.ਸੀ.ਆਈ.ਸੀ. ਬੈਂਕ ਚੌਕ ਸੁੰਦਰ ਨਗਰ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਦÏਲਤ ਕਾਲੋਨੀ ਨੇੜੇ ਬੰਬੇ ਟਾਇਰ ਵਿਖੇ ਖ਼ਾਲੀ ਥਾਂ 'ਤੇ ਬੈਠ ਕੇ ਹੈਰੋਇਨ ਦਾ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕੀਤਾ ਹੈ¢ ਮੁਲਜ਼ਮ ਦੀ ਸ਼ਨਾਖ਼ਤ ਅਮਨਦੀਪ ਕੁਮਾਰ ਵਜੋਂ ਹੋਈ ਹੈ, ਉਸ ਪਾਸੋਂ ਸਰਿੰਜ ਵੀ ਬਰਾਮਦ ਕੀਤੀ ਗਈ ਹੈ ¢ ਦੂਜੇ ਮਾਮਲੇ ਵਿਚ ਥਾਣਾ ਸਲੇਮ ਟਾਬਰੀ ਵਿਖੇ ਤੈਨਾਤ ਸਹਾਇਕ ਥਾਣੇਦਾਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਮੁਹੱਲਾ ਪੀਰੂ ਬੰਦਾ ਨੇੜੇ ਰੇਲਵੇ ਲਾਈਨਾਂ ਲਾਗੇ ਮÏਜੂਦ ਸਨ ਤਾਂ ਸਾਹਮਣੇ ਤੋਂ ਪੈਦਲ ਆਉਂਦਾ ਇਕ ਵਿਅਕਤੀ ਦਿਖਾਈ ਦਿੱਤਾ, ਜਿਸ ਨੰੂ ਰੋਕ ਕੇ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ ¢ ਮੁਲਜ਼ਮ ਦੀ ਸ਼ਨਾਖ਼ਤ ਜੈ ਪ੍ਰਕਾਸ਼ ਮਿਸ਼ਰਾ ਵਜੋਂ ਹੋਈ ਹੈ ¢ ਤੀਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 1 ਵਿਖੇ ਤੈਨਾਤ ਹੌਲਦਾਰ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਰੇਲਵੇ ਲਾਈਨਾਂ ਪਾਰ ਕਰ ਰਹੇ ਸੀ, ਜਦੋਂ ਪੁਲਿਸ ਪਾਰਟੀ ਲੱਕੜ ਪੁਲ ਪਾਸ ਪੁੱਜੀ ਤਾਂ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ, ਜਿਸ ਨੰੂ ਸ਼ੱਕ ਦੀ ਬਿਨਾਹ ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿਚੋਂ 200 ਗ੍ਰਾਮ ਗਾਂਜਾ ਬਰਾਮਦ ਹੋਇਆ¢ ਮੁਲਜ਼ਮ ਦੀ ਸ਼ਨਾਖ਼ਤ ਸੰਚਿਤ ਸੰਗਰ ਵਜੋਂ ਹੋਈ ਹੈ¢ ਚÏਥੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 2 ਵਿਖੇ ਤੈਨਾਤ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮÏਜੂਦ ਸਨ ਤਾਂ ਖ਼ਾਲੀ ਪਲਾਟ ਨੇੜੇ ਐਚ.ਡੀ.ਐਫ਼.ਸੀ. ਬੈਂਕ ਪਾਸ ਬੈਠ ਕੇ ਨਸ਼ੇ ਦਾ ਸੇਵਨ ਕਰਦੇ ਵਿਅਕਤੀ ਨੂੰ ਬਰਾਮਦ ਕੀਤਾ¢ ਮੁਲਜ਼ਮ ਦੀ ਸ਼ਨਾਖ਼ਤ ਡਿੰਪਲ ਉਰਫ਼ ਬੱਬੂ ਵਜੋਂ ਹੋਈ ਹੈ¢ ਮੁਲਜ਼ਮ ਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ¢ ਪੰਜਵੇਂ ਮਾਮਲੇ ਵਿਚ ਥਾਣਾ ਡੇਹਲੋਂ ਵਿਖੇ ਤੈਨਾਤ ਸਹਾਇਕ ਥਾਣੇਦਾਰ ਗਮਦੂਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਗੋਪਾਲਪੁਰ ਕੱਟ 'ਤੇ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਘੁੰਗਰਾਣਾ ਅੰਡਰਪਾਸ ਪਾਸੋਂ ਆਉਂਦੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 48 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ¢ ਮੁਲਜ਼ਮ ਦੀ ਸ਼ਨਾਖ਼ਤ ਬਹਾਦਰ ਸਿੰਘ ਵਜੋਂ ਹੋਈ ਹੈ¢ ਛੇਵੇਂ ਮਾਮਲੇ ਵਿਚ ਥਾਣਾ ਸਾਹਨੇਵਾਲ ਵਿਖੇ ਤੈਨਾਤ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਪਿੰਡ ਕਨੇਚ ਕੱਟ ਸਰਵਿਸ ਲੇਨ ਸਾਹਨੇਵਾਲ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਤੇ ਨਸ਼ੇ ਦੀਆਂ ਗੋਲੀਆਂ ਵੇਚਣ ਦੀ ਤਾਂਘ ਵਿਚ ਖੜੇ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਵਿਅਕਤੀ ਨੂੰ ਕਾਬੂ ਕਰਕੇ 15 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ¢ ਮੁਲਜ਼ਮ ਦੀ ਸ਼ਨਾਖ਼ਤ ਅਮਰਦੀਪ ਸਿੰਘ ਵਜੋਂ ਹੋਈ ਹੈ¢ ਸੱਤਵੇਂ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 2 ਵਿਖੇ ਤੈਨਾਤ ਸਹਾਇਕ ਥਾਣੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਨੇੜੇ ਪਾਰਕ ਕੱਚਾ ਰਸਤਾ ਸਾਹਮਣੇ ਪਿੱਛੇ ਮਿਲਟਰੀ ਕੈਂਪ ਨੇੜੇ ਚੌਕ ਸ਼ੇਰਪੁਰ ਪੁੱਜੇ ਤਾਂ ਸਾਹਮਣੇ ਤੋਂ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੰੂ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ¢ ਮੁਲਜ਼ਮ ਦੀ ਸ਼ਨਾਖ਼ਤ ਕਪਤਾਨ ਸਿੰਘ ਵਜੋਂ ਹੋਈ ਹੈ¢ ਅੱਠਵੇਂ ਮਾਮਲੇ ਵਿਚ ਥਾਣਾ ਮਾਡਲ ਟਾਊਨ ਵਿਖੇ ਤੈਨਾਤ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਮਨੋਹਰ ਨਗਰ ਪੁੱਜੇ ਤਾਂ ਧੂਰੀ ਲਾਈਨ ਪਾਸ ਸ਼ੱਕੀ ਹਾਲਾਤ ਵਿਚ ਖੜ੍ਹਾ ਵਿਅਕਤੀ ਦਿਖਾਈ ਦਿੱਤਾ, ਜਿਸ ਨੰੂ ਕਾਬੂ ਕਰਕੇ ਚੈਕ ਕੀਤਾ ਤਾਂ ਮੁਲਜ਼ਮ ਪਾਸੋਂ 3.60 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ¢ ਮੁਲਜ਼ਮ ਦੀ ਸ਼ਨਾਖ਼ਤ ਨਿੱਕੂ ਵਜੋਂ ਹੋਈ ਹੈ¢ ਨÏਵੇਂ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਵਿਖੇ ਤਨਾਤ ਸਹਾਇਕ ਥਾਣੇਦਾਰ ਦਵਿੰਦਰਪਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਨੇੜੇ ਪਾਣੀ ਵਾਲੀ ਟੈਂਕੀ ਸੈਕਟਰ-32 ਵਿਖੇ ਮÏਜੂਦ ਸੀ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਨਸ਼ੀਲੀਆਂ ਗੋਲੀਆਂ ਵੇਚਣ ਲਈ ਪੈਦਲ ਵਿਸ਼ਾਲ ਮੈਗਾ ਮਾਰਟ ਦੇ ਪਿੱਛੇ ਪਾਰਕ ਵੱਲ ਜਾਂਦੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 52 ਸਤੰਰੀ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ¢ ਮੁਲਜ਼ਮ ਦੀ ਸ਼ਨਾਖ਼ਤ ਧਰਮ ਸਾਹਨੀ ਵਜੋਂ ਹੋਈ ਹੈ¢ ਦਸਵੇਂ ਮਾਮਲੇ ਵਿਚ ਥਾਣਾ ਮੇਹਰਬਾਨ ਵਿਖੇ ਤੈਨਾਤ ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਪਿੰਡ ਮੱਤੇਵਾੜਾ ਮÏਜੂਦ ਸੀ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਜੰਗਲ ਦੇ ਕੱਚੇ ਰਸਤੇ ਤੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ, ਲਾਈਟਰ ਬਰਾਮਦ ਕੀਤਾ¢ ਮੁਲਜ਼ਮ ਦੀ ਸ਼ਨਾਖ਼ਤ ਸਰਬਜੀਤ ਸਿੰਘ ਵਜੋਂ ਹੋਈ ਹੈ¢ ਗਿਆਰ੍ਹਵੇਂ ਮਾਮਲੇ ਵਿਚ ਥਾਣਾ ਪੀ.ਏ.ਯੂ. ਵਿਖੇ ਤੈਨਾਤ ਏ.ਐਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਰਿਸ਼ੀ ਨਗਰ ਜੀ.ਐਸ.ਟੀ. ਇਨਕਮ ਟੈਕਸ ਦਫ਼ਤਰ ਰੋਡ 'ਤੇ ਮÏਜੂਦ ਸਨ ਤਾਂ ਦੇਖਿਆ ਕਿ ਈ.ਐਸ.ਟੀ. ਇਨਕਮ ਟੈਕਸ ਦਫ਼ਤਰ ਪਾਸ ਪੰਜਾਬ ਯੂਨੀਵਰਸਿਟੀ ਦਫ਼ਤਰ ਬੰਦ ਰਸਤੇ ਦੀ ਦੀਵਾਰ ਦੀ ਨੁੱਕਰ ਨਾਲ ਨਸ਼ਾ ਕਰ ਰਿਹਾ ਸੀ, ਜਿਸ ਨੰੂ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੰਨੀ, 10 ਰੁਪਏ ਦਾ ਨੋਟ ਅਤੇ ਇਕ ਲਾਈਟਰ ਬਰਾਮਦ ਕੀਤਾ ਹੈ ¢ ਮੁਲਜ਼ਮ ਦੀ ਸ਼ਨਾਖ਼ਤ ਇੰਦਰਜੀਤ ਸਿੰਘ ਵਜੋਂ ਹੋਈ ਹੈ¢