16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਪੁਰਬ ਸੰਬੰਧੀ ਕੈਲੀਬਰ ਪਲਾਜ਼ਾ ਏਸੀ ਮਾਰਕੀਟ ਵਿਖੇ ਵਿਸ਼ੇਸ਼ ਸਮਾਗਮ <br/>

ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਦੌੜ ਹਾਊਸ ਸਥਿਤ ਕੈਲੀਬਰ ਪਲਾਜ਼ਾ ਏਸੀ ਮਾਰਕੀਟ 'ਚ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਵਿਸ਼ੇਸ਼ ਤੌਰ 'ਤੇ ਪੁਜੇ | ਸਵੇਰੇ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਉਸ ਤੋਂ ਬਾਅਦ ਰਾਗੀ ਸਿੰਘਾਂ ਵੱਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਰੀ ਗਿਣਤੀ ਵਿਚ ਦੁਕਾਨਦਾਰ ਮੌਜੂਦ ਸਨ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਲੀਬਰ ਪਲਾਜ਼ਾ ਦੁਕਾਨਦਾਰ ਜਥੇਬੰਦੀ ਦੇ ਪ੍ਰਧਾਨ ਇੰਦਰਦੀਪ ਸਿੰਘ ਪਿੰਕਾ, ਕੁਲਦੀਪ ਸਿੰਘ, ਗੁਰਬਚਨ ਸਿੰਘ, ਪਿ੍ਤਪਾਲ ਸਿੰਘ, ਵਿਵੇਕ ਮਰਵਾਹਾ, ਰਾਜੂ ਛਾਬੜਾ, ਕਵਲਪ੍ਰੀਤ ਸਿੰਘ, ਸੰਦੀਪ ਜਿੰਦਲ, ਤੇਜਬੀਰ ਸਿੰਘ ਕਾਲੜਾ, ਸੁਮਿਤ ਗੁਪਤਾ, ਰਾਜੇਸ਼ ਮੌਂਗਾ, ਸੰਜੇ ਕੁਮਾਰ, ਮਦਨ ਗੋਪਾਲ ਸੋਨੀ ਤੋਂ ਇਲਾਵਾ ਹੋਰ ਦੁਕਾਨਦਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕਾਲਜਾਂ ਤੇ ਸਕੂਲਾਂ ਬਾਹਰ ਵਿਦਿਆਰਥਣਾਂ ਨਾਲ ਛੇੜਖਾਨੀ ਕਰਨ ਵਾਲੇ ਮਣਚਲਿਆਂ ਖ਼ਿਲਾਫ਼ ਪੁਲਿਸ ਨੇ ਕੀਤੀ ਕਾਰਵਾਈ <br/> ਅਗਲੀ ਖ਼ਬਰ ਧਾਰਮਿਕ ਸਮਾਗਮ ਦੌਰਾਨ ਹਲਕਾ ਪਟਵਾਰੀ ਹਿਮਾਂਸ਼ੂ ਸ਼ਰਮਾ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।