16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਟਰੈਫ਼ਿਕ ਸੁਚਾਰੂ ਬਣਾਉਣ ਲਈ ਪੁਲਿਸ ਦੀ ਕਾਰਵਾਈ <br/>

ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਮਾਰਕੀਟਾਂ ਅਤੇ ਜਨਤਕ ਥਾਵਾਂ 'ਤੇ ਗਲਤ ਅਤੇ ਗੈਰ-ਕਾਨੂੰਨੀ ਪਾਰਕਿੰਗ ਦੇ ਖ਼ਿਲਾਫ਼ ਖ਼ਾਸ ਮੁਹਿੰਮ ਚਲਾਈ ਗਈ ਹੈ | ਇਸ ਮੁਹਿੰਮ ਦਾ ਮਕਸਦ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ | ਇਹ ਵਿਸ਼ੇਸ਼ ਮੁਹਿੰਮ ਏ.ਡੀ.ਸੀ.ਪੀ. ਗੁਰਪ੍ਰੀਤ ਕੌਰ ਪੂਰੇਵਾਲ ਦੀ ਅਗਵਾਈ ਹੇਠ ਏ.ਸੀ.ਪੀ. ਜਤਿਨ ਬਾਂਸਲ ਅਤੇ ਗੁਰਦੇਵ ਸਿੰਘ ਵਲੋਂ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ 500 ਤੋਂ ਵੱਧ ਚਲਾਨ ਜਾਰੀ ਕੀਤੇ ਗਏ ਹਨ, ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਅਭਿਆਨ ਵੀ ਚਲਾਇਆ ਜਾ ਰਿਹਾ ਹੈ, ਤਾਂ ਜੋ ਉਹ ਸਹੀ ਥਾਵਾਂ 'ਤੇ ਵਾਹਨ ਖੜੇ ਕਰਨ ਅਤੇ ਕਾਨੂੰਨੀ ਨਿਯਮਾਂ ਦੀ ਪਾਲਨਾ ਕਰਨ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਗਲਤ ਪਾਰਕਿੰਗ ਨਾਲ ਨਾ ਸਿਰਫ਼ ਆਵਾਜਾਈ ਵਿਚ ਰੁਕਾਵਟ ਆਉਂਦੀ ਹੈ, ਸਗੋਂ ਇਹ ਸੁਰੱਖਿਆ ਲਈ ਵੀ ਖ਼ਤਰਾ ਬਣਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ | ਪੁਲਿਸ ਦਾ ਮਕਸਦ ਸ਼ਹਿਰ ਦੀ ਆਵਾਜਾਈ ਪ੍ਰਣਾਲੀ ਨੂੰ ਬਿਹਤਰ ਕਰਨਾ ਅਤੇ ਲੋਕਾਂ ਵਿਚ ਜ਼ਿੰਮੇਵਾਰੀ ਦਾ ਭਾਵ ਪੈਦਾ ਕਰਨਾ ਹੈ | ਲੁਧਿਆਣਾ ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਵਾਹਨ ਸਿਰਫ਼ ਨਿਰਧਾਰਿਤ ਥਾਂ 'ਤੇ ਖੜੇ ਕਰਨ ਤਾਂ ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ |

ਪਿਛਲੀ ਖ਼ਬਰ ਨਗਰ ਨਿਗਮ ਨੇ ਖੁੱਲੇ੍ਹ 'ਚ ਕੂੜਾ ਸੁੱਟਣ ਨੰੂ ਲੈ ਕੇ ਕੀਤੇ 25 ਚਲਾਨ <br/> ਅਗਲੀ ਖ਼ਬਰ ਦੀਵੇ ਥੱਲੇ ਹਨੇਰਾ, ਡਿਪਟੀ ਮੇਅਰ ਦੇ ਆਪਣੇ ਵਾਰਡ 'ਚ ਹੀ ਕੂੜੇ ਦੇ ਢੇਰ! <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।