16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਨਗਰ ਨਿਗਮ ਨੇ ਖੁੱਲੇ੍ਹ 'ਚ ਕੂੜਾ ਸੁੱਟਣ ਨੰੂ ਲੈ ਕੇ ਕੀਤੇ 25 ਚਲਾਨ <br/>

ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਭੁਪਿੰਦਰ ਸਿੰਘ ਬੈਂਸ)-ਖੁੱਲ੍ਹੇ ਵਿਚ ਕੂੜਾ ਸੁੱਟਣ ਵਿਰੁੱਧ ਮੁਹਿੰਮ ਜਾਰੀ ਰੱਖਦੇ ਹੋਏ ਨਗਰ ਨਿਗਮ ਨੇ ਬੁੱਧਵਾਰ ਰਾਤ ਨੂੰ 25 ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ | ਇਹ ਚਲਾਨ ਬਸਤੀ ਜੋਧੇਵਾਲ ਚੌਕ ਤੋਂ ਕਾਰਾਬਾਰਾ ਚੌਕ ਵੱਲ ਜਾਣ ਵਾਲੀ ਸੜਕ 'ਤੇ ਉਲੰਘਣਾ ਕਰਨ ਵਾਲਿਆਂ ਨੂੰ ਜਾਰੀ ਕੀਤੇ ਗਏ ਹਨ | ਉਲੰਘਣਾ ਕਰਨ ਵਾਲਿਆਂ ਨੂੰ ਸੜਕਾਂ ਦੇ ਕਿਨਾਰੇ ਸੁੱਟਿਆ ਗਿਆ ਕੂੜਾ ਚੁੱਕਣ ਦੇ ਵੀ ਨਿਰਦੇਸ਼ ਦਿੱਤੇ ਗਏ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ 'ਤੇ ਸ਼ਹਿਰ ਵਿਚ ਖੁੱਲ੍ਹੇ 'ਚ ਕੂੜਾ ਸੁੱਟਣ ਅਤੇ ਕੂੜਾ ਸਾੜਨ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਦੇ ਵਿਰੁੱਧ ਨਿਯਮਤ ਤੌਰ 'ਤੇ ਚਲਾਨ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਟਿੱਬਾ ਰੋਡ ਸਥਿਤ ਮਾਇਆਪੁਰੀ ਇਲਾਕੇ 'ਚ ਖੋ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਟਰੈਫ਼ਿਕ ਸੁਚਾਰੂ ਬਣਾਉਣ ਲਈ ਪੁਲਿਸ ਦੀ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।