ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਤੜਕੇ ਵੱਖ-ਵੱਖ ਇਲਾਕਿਆਂ ਵਿਚ ਕਾਰਵਾਈ ਕਰਦਿਆਂ 7 ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪਿਛਲੇ ਕੁੱਝ ਸਮੇਂ ਤੋਂ ਦੁੱਗਰੀ ਸ਼ਿਮਲਾਪੁਰੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ਾ ਤਸਕਰਾਂ 'ਤੇ ਨਿਗਾਹ ਰੱਖੀ ਜਾ ਰਹੀ ਸੀ ਅਤੇ ਇਸ ਲਈ ਅੱਜ ਸਵੇਰੇ ਇਕ ਖ਼ਾਸ ਆਪੇ੍ਰਸ਼ਨ ਚਲਾਇਆ ਗਿਆ, ਜਿਸ ਤਹਿਤ ਪੁਲਿਸ ਵਲੋਂ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਤਲਾਸ਼ੀ ਲਈ ਗਈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਦੌਰਾਨ 12 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਸੀ ਅਤੇ ਜਿਨ੍ਹਾਂ ਵਿਚੋਂ ਸੱਤ ਨੌਜਵਾਨਾਂ ਪਾਸੋਂ ਪੁਲਿਸ ਨੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੇ ਕਬਜ਼ੇ ਵਿਚੋਂ 650 ਗ੍ਰਾਮ ਗਾਂਜਾ, 105 ਨਸ਼ੀਲੀਆਂ ਗੋਲੀਆਂ, 18 ਗ੍ਰਾਮ ਹੈਰੋਇਨ ਤੋਂ ਇਲਾਵਾ ਹੋਰ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ | ਇਸ ਮÏਕੇ ਏਸੀਪੀ ਸਤਵਿੰਦਰ ਸਿੰਘ ਵਿਰਕ ਅਤੇ ਏ.ਸੀ.ਪੀ. ਹਰਜਿੰਦਰ ਸਿੰਘ ਵੀ ਮÏਜੂਦ ਸਨ |