16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਬਰਾਮਦ

ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਤਿੰਨ ਮੋਬਾਇਲ ਬਰਾਮਦ ਕੀਤੇ ਹਨ | ਜੇਲ੍ਹ ਅਧਿਕਾਰੀਆਂ ਵੱਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵੱਲੋਂ ਸਹਾਇਕ ਸੁਪਰਡੈਂਟ ਰਾਜੀਵ ਕੁਮਾਰ ਦੀ ਸ਼ਿਕਾਇਤ 'ਤੇ ਸੋਹਲ, ਅਲੀ, ਗੁਰਪ੍ਰੀਤ, ਮਨਜੀਤ ਸਿੰਘ ਉਰਫ ਲੱਕੀ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕੁਝ ਸਮੇਂ ਤੋਂ ਜੇਲ੍ਹ ਵਿਚ ਬੰਦ ਹਨ | ਜਦੋਂ ਬੈਰਕਾਂ ਦੀ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਮੋਬਾਈਲ ਬਰਾਮਦ ਕੀਤੇ ਗਏ | ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਮੋਬਾਇਲ ਕਿਸ ਤਰੀਕੇ ਨਾਲ ਪਹੁੰਚਾਏ ਗਏ ਹਨ | ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੀ ਨਾਨ ਟੀਚਿੰਗ ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।