16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਅਖੰਡ ਪਾਠਾਂ ਦੇ ਪਾਏ ਭੋਗ <br/>

ਅਜੀਤ ਡੈਸਕ 07-11-2025
ਲਾਡੋਵਾਲ, 6 ਨਵੰਬਰ (ਬਲਬੀਰ ਸਿੰਘ ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਣੀਆ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ 2 ਸ੍ਰੀ ਅਖੰਡ ਪਾਠ ਸਾਹਿਬ ਅਤੇ ਜਪੁਜੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਮਹਾਨ ਕੀਰਤਨ ਦਰਬਾਰ ਸਜਾਏ ਗਏ, ਜਿਸ ਵਿਚ ਹਜੂਰੀ ਰਾਗੀ ਭਾਈ ਪਰਮਜੀਤ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਦਾਰਾ ਸਿੰਘ ਦੇ ਜਥੇ ਵਲੋਂ ਰੱਬੀ ਬਾਣੀ ਦੇ ਪਵਿੱਤਰ ਸ਼ਬਦ ਗਾਇਣ ਕੀਤੇ ਗਏ | ਇਸ ਸਬੰਧੀ ਸੁਖਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਇਸ ਪਾਵਨ ਪਵਿੱਤਰ ਆਗਮਨ ਪੁਰਬ ਮੌਕੇ ਪ੍ਰਸਿੱਧ ਕਥਾਵਾਚਕ ਭਾਈ ਹਰਦੀਪ ਸਿੰਘ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਵਿਚੋਂ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਭਾਈ ਬਲਵੀਰ ਸਿੰਘ ਬੰਬ ਨਗਰ, ਗੁਰਿੰਦਰ ਸਿੰਘ ਭੂਲਣ, ਗੁਰਿੰਦਰ ਸਿੰਘ ਮੈਨੀਆਂ, ਲਖਵੀਰ ਸਿੰਘ, ਸੁਖਪਾਲ ਸਿੰਘ, ਲਖਵਿੰਦਰ ਸਿੰਘ ਗੋਲਡੀ ਅਤੇ ਹਰਜਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਐਕਸੀਲੈਂਟ ਪਬਲਿਕ ਸਕੂਲ ਕੜਿਆਣਾ ਕਲਾਂ ਵਿਖੇ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ <br/> ਅਗਲੀ ਖ਼ਬਰ ਰਾਸ਼ਟਰੀ ਕੈਂਸਰ ਦਿਵਸ 'ਤੇ ਫੋਰਟਿਸ ਹਸਪਤਾਲ ਲੁਧਿਆਣਾ ਨੇ ਬਚਾਅ ਅਤੇ ਸਮੇਂ ਸਿਰ ਦਖ਼ਲਅੰਦਾਜ਼ੀ ਦੀ ਤਾਕਤ 'ਤੇ ਦਿੱਤਾ ਜ਼ੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।