ਭਾਮੀਆਂ ਕਲਾਂ/ਲੁਧਿਆਣਾ, 6 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਰਾਹੋਂ ਰੋਡ 'ਤੇ ਸਥਿਤ ਐਕਸੀਲੈਂਟ ਪਬਲਿਕ ਸਕੂਲ ਕੜਿਆਣਾ ਕਲਾਂ ਵਿਖੇ ਅੱਖਾਂ ਦਾ ਮੁਫਤ ਚੈੱਕਅੱਪ ਅਤੇ ਅਪ੍ਰੇਸ਼ਨ ਕੈਂਪ ਮਲਕੀਤ ਸਿੰਘ ਢਿੱਲੋਂ, ਮੈਡਮ ਅਮਨਦੀਪ ਕੌਰ ਢਿੱਲੋਂ ਅਤੇ ਪਿ੍ੰਸੀਪਲ ਮਨਜੀਤ ਸਿੰਘ ਵਿਰਦੀ ਦੀ ਦੇਖ-ਰੇਖ ਹੇਠ ਲਾਈਨ ਕਲੱਬ ਲੁਧਿਆਣਾ , ਦਲਿਤ ਜਾਗ੍ਰਤੀ ਫੈਡਰੇਸ਼ਨ, ਸਿਹਤ ਵਿਭਾਗ ਪੰਜਾਬ ਅਤੇ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿਚ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਵੀ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਢਿੱਲੋਂ ਨੇ ਡਾਕਟਰਾਂ ਦੀ ਟੀਮ ਅਤੇ ਫੈਡਰੇਸ਼ਨ ਦੇ ਆਏ ਹੋਏ ਮੈਬਰਾਂ ਦਾ ਧੰਨਵਾਦ ਕੀਤਾ |