ਇਆਲੀ/ਥਰੀਕੇ, 6 ਨਵੰਬਰ (ਮਨਜੀਤ ਸਿੰਘ ਦੁੱਗਰੀ)-200 ਫੁੱਟੀ ਮਿਸਿੰਗ ਲਿੰਕ ਸੜਕ 'ਤੇ ਪੈਂਦੇ ਬਸੰਤ ਐਵਨਿਊ ਦੇ ਸਾਈ ਮੰਦਰ ਨੇੜਲੇ ਨੰਨੇ-ਮੁੰਨੇ ਬੱਚਿਆਂ ਨੂੰ ਆਪਣੀ ਪੜ੍ਹਾਈ ਲਈ ਸਕੂਲੀ ਦਾਖ਼ਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਮੁੱਢਲੀ ਜਾਣਕਾਰੀ ਵਿਚ ਪਰਪੱਕ ਬਣਾਉਣ ਲਈ ਅਹਿਮ ਜ਼ਿੰਮੇਵਾਰੀ ਨਿਭਾ ਰਹੇ ਕਿਡਜ਼ ਪੋਪੀਨ ਪਲੇਅ ਵੇਅ ਸਕੂਲ ਵਿਖੇ ਨੰਨੇ ਮੁੰਨੇ ਬੱਚਿਆਂ ਨੇ ਸਕੂਲ ਪ੍ਰਬੰਧਕਾਂ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਪੂਜਾ ਅਰੋੜਾ, ਨੇ ਬੱਚਿਆਂ ਉਨ੍ਹਾਂ ਦੇ ਮਾਪਿਆਂ, ਸਕੂਲ ਅਧਿਆਪਕਾਂ ਅਤੇ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸਿਧਾਂਤ ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਤੇ ਅਮਲ ਕਰਦਿਆਂ ਜ਼ਿੰਦਗੀ ਜਿਊਣ ਲਈ ਪ੍ਰੇਰਿਆ, ਬੱਚਿਆਂ ਉਨ੍ਹਾਂ ਦੇ ਮਾਪਿਆਂ, ਅਤੇ ਅਧਿਆਪਕਾਂ ਨੂੰ ਲੰਗਰ ਛਕਾਇਆਂ ਗਿਆ | ਇਸ ਮੌਕੇ ਅਧਿਆਪਕਾ ਨਵਨੀਤ ਕੌਰ, ਨਵਦੀਪ ਕੌਰ, ਕੋਮਲਪ੍ਰੀਤ ਕੌਰ, ਜਸਵਿੰਦਰ ਕੌਰ ਆਦਿ ਵੀ ਹਾਜ਼ਰ ਰਹੀਆਂ |