16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅੰਮਿ੍ਤਸਰ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਨਸ਼ਾ ਮੁਕਤੀ ਸਮਾਗਮ ਸੰਬੰਧੀ ਬਿੰਦਰਾ ਨੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਅੰਮਿ੍ਤਸਰ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ 'ਤੇ ਨਸ਼ਾ ਮੁਕਤੀ ਸਮਾਗਮ ਸਬੰਧੀ ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਨੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨਾਲ ਮੀਟਿੰਗ ਕੀਤੀ¢ ਇਸ ਮੀਟਿੰਗ ਵਿਚ 18 ਨਵੰਬਰ ਨੂੰ ਪੰਜਾਬ ਦੇ ਅੰਮਿ੍ਤਸਰ ਜ਼ਿਲ੍ਹੇ ਵਿਚ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਕਾਮਯਾਬ ਬਣਾਉਣ ਲਈ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ ਗਿਆ | ਬਿੰਦਰਾ ਨੇ ਕਿਹਾ ਕਿ ਇਸ ਸਮਾਗਮ ਵਿਚ ਹਜ਼ਾਰਾਂ ਨੌਜਵਾਨ ਅਤੇ ਵਿਦਿਆਰਥੀ ਸ਼ਾਮਿਲ ਹੋਣਗੇ, ਜੋ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਦੇ ਮਿਸ਼ਨ ਵਿਚ ਇਕਜੁੱਟ ਹੋਣਗੇ¢ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਮੁੱਖ ਮਹਿਮਾਨ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਅਤੇ ਮਾਨਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੋਈਆਂ ਮੀਟਿੰਗਾਂ ਵਿਚ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਰਾਜ ਭਰ ਵਿਚ ਭਾਈਚਾਰਕ ਸਾਂਝ ਨੂੰ ਹਲਾਸ਼ੇਰੀ ਮਿਲੇਗੀ | ਇਸ ਤੋਂ ਪਹਿਲਾਂ ਪੀ.ਏ.ਯੂ., ਵਿਖੇ ਨਸ਼ਿਆਂ ਖ਼ਿਲਾਫ਼ ਇਕ ਮਹੱਤਵਪੂਰਨ ਸਮਾਗਮ ਕਰਵਾਇਆ ਗਿਆ ਸੀ | ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ ਦੀ ਮÏਜੂਦਗੀ ਅੰਮਿ੍ਤਸਰ ਦੇ ਲੋਕਾਂ ਲਈ ਪ੍ਰੇਰਨਾ ਦਾ ਇਕ ਵੱਡਾ ਸਰੋਤ ਹੋਵੇਗੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਦੇਸ਼ ਵਿਆਪੀ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗੀ | ਨਸ਼ਾ ਪੂਰੇ ਪਰਿਵਾਰ ਦੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ | ਇਨ੍ਹਾਂ ਸਮਾਗਮਾਂ ਵਿਚ ਨਸ਼ਾ ਖ਼ਤਮ ਕਰਕੇ ਨÏਜਵਾਨਾਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ | ਮੀਟਿੰਗ ਦÏਰਾਨ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਦੇ ਕੇਂਦਰੀ ਡੈਲੀਗੇਟ, ਜੁਆਇੰਟ ਸਕੱਤਰ ਸ਼੍ਰੀਮਤੀ ਲਤਾ ਗਨਪੱਤੇ ਆਈ.ਏ.ਐਸ., ਪਰਵੀਨ ਥਿੰਦ ਆਈ.ਏ.ਐਸ. ਇਸ ਮੀਟਿੰਗ ਵਿਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਵੀ ਕੀਮਤੀ ਵਿਚਾਰ ਸਾਂਝੇ ਕੀਤੇ¢ ਬਿੰਦਰਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਯੋਗ ਅਗਵਾਈ ਹੇਠ ਭਾਰਤ ਨੂੰ ਜਲਦੀ ਹੀ ਨਸ਼ਾ ਮੁਕਤ ਬਣਾਇਆ ਜਾਵੇਗਾ¢

ਪਿਛਲੀ ਖ਼ਬਰ ਐਮਐਸਐਮਈ ਦੇ ਵਧੀਕ ਸਕੱਤਰ ਅਤੇ ਵਿਕਾਸ ਕਮਿਸ਼ਨਰ ਦੀ ਪ੍ਰਧਾਨਗੀ 'ਚ ਸੀਸੂ ਨੇ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਕਿਡਜ਼ ਪੋਪੀਨ ਪਲੇਅ ਵੇਅ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।