17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ-1 ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ <br/>

ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਇਨਸਾਨੀਅਤ ਕਦਰਾਂ ਕੀਮਤਾਂ 'ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿਚ ਲਗਾਉਣਾ ਹੀ ਸੱਚੀ ਮਨੁੱਖੀ ਸੇਵਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਵਿੰਦਰ ਸਿੰਘ ਬੈਨੀਪਾਲ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਨੇੜੇ ਸੀ. ਆਰ.ਪੀ ਕਾਲੋਨੀ, ਦੁੱਗਰੀ ਲੁਧਿਆਣਾ ਨੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਲੁਧਿਆਣਾ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਮਹਾਨ ਖੂਨਦਾਨ ਕੈਂਪ ਦਾ ਰਸਮੀ ਉਦਘਾਟਨ ਕਰਨ ਉਪਰੰਤ ਇਕੱਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਂਦਾਨ ਹੈ, ਜੋ ਕਿ ਕਈ ਕੀਮਤੀ ਮਨੁੱਖੀ ਜਿੰਦਗੀਆਂ ਨੂੰ ਸੁਰੱਖਿਅਤ ਰੱਖਣ ਵਿਚ ਸਹਾਈ ਸਿੱਧ ਹੁੰਦਾ ਹੈ, ਇਸ ਲਈ ਹਰ ਇਨਸਾਨ ਨੂੰ ਇੱਕ ਵਲੰਟੀਅਰ ਦੇ ਰੂਪ ਵੱਜੋਂ ਖੂਨਦਾਨ ਕਰਨ ਵਿਚ ਆਪਣੀ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ | ਇਸ ਦੌਰਾਨ ਮਹਾਨ ਖੂਨਦਾਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਗੁਰਦੀਪ ਸਿੰਘ ਕਾਲੜਾ ਨੇ ਆਪਣਾ ਖੂਨਦਾਨ ਭੇਟ ਕਰਕੇ ਕਰਵਾਈ | ਇਸ ਮੌਕੇ ਕੈਂਪ ਦੇ ਮੁੱਖ ਪ੍ਰਬੰਧਕਾਂ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਦੇ ਬਲੱਡ ਬੈਂਕ ਦੇ ਹੈਡ ਸ੍ਰੀ ਕਿ੍ਸ਼ਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਲਗਾਏ ਗਏ ਉਕਤ ਖੂਨਦਾਨ ਕੈਂਪ ਵਿਚ 70 ਦੇ ਕਰੀਬ ਖੂਨਦਾਨੀਆਂ ਨੇ ਮਨੁੱਖੀ ਜੀਵਨ ਬਚਾਉਣ ਲਈ ਆਪਣਾ ਖੂਨਦਾਨ ਕੀਤਾ, ਜੋ ਕਿ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਦੀ ਬਲੱਡ ਟੀਮ ਵਲੋ ਇਕੱਤਰ ਕੀਤਾ ਗਿਆ | ਇਸ ਦੌਰਾਨ ਕੁਲਵਿੰਦਰ ਸਿੰਘ ਬੈਨੀਪਾਲ ਵਲੋਂ ਕੈਂਪ ਵਿਚ ਪਹੁੰਚਣ ਵਾਲੇ ਸਮੂਹ ਪਤਵੰਤੇ ਸੱਜਣਾਂ, ਖੂਨ ਦਾਨ ਕਰਨ ਵਾਲੇ ਦਾਨੀਆਂ ਤੇ ਬਲੱਡ ਬੈਂਕ ਦੀ ਟੀਮ ਦੇ ਮੈਂਬਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਧਾਨ ਐਡਵੋਕੇਟ ਧਾਮੀ ਬੇਦਾਗ ਅਤੇ ਸਰਬ ਪ੍ਰਵਾਨਿਤ ਆਗੂ-ਵਿੱਕੀ ਸੋਹਲ ਅਗਲੀ ਖ਼ਬਰ ਡਾ. ਮਨੁਜ ਵਧਵਾ 9 ਨੂੰ ਮੋਹਨਦੇਈ ਓਸਵਾਲ ਹਸਪਤਾਲ ਵਿਖੇ ਓਪੀਡੀ ਅਤੇ ਸਰਜਰੀ ਕੈਂਪ ਲਗਾਉਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।