ਲੁਧਿਆਣਾ, 6 ਨਵੰਬਰ (ਡਾ. ਤਰਲੋਚਨ ਸਿੰਘ)-ਗਿਆਨ ਅੰਜਨ ਅਕਾਦਮੀ ਸਕੂਲ ਦੇ ਬੱਚਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਮੂਲਮੰਤਰ ਤੇ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਤਿੰਨ ਸ਼ਬਦਾਂ ਦਾ ਗਾਇਨ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਡਾ. ਕੁਲਵਿੰਦਰ ਕੌਰ ਮਿਨਹਾਸ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ | ਅਰਦਾਸ ਤੋਂ ਬਾਅਦ ਪ੍ਰਸ਼ਾਦ ਵਰਤਾਇਆ ਗਿਆ ਅਤੇ ਬਰੈੱਡ ਪਕੌੜਿਆਂ ਤੇ ਚਾਹ ਦਾ ਲੰਗਰ ਲਗਾਇਆ ਗਿਆ |