ਲੁਧਿਆਣਾ, 6 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਮਾਗਮ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕਰਨ ਨਾਲ ਸ਼ੁਰੂ ਹੋਇਆ | ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਨੰੂ ਉਜਾਗਰ ਕਰਨ ਲਈ ਇਕ ਵਿਸ਼ੇਸ਼ ਸਭਾ ਕਰਵਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਗੁਰ ਨਾਨਕ ਦੇਵ ਜੀ ਜੀਵਨ 'ਤੇ ਆਧਾਰਿਤ ਕਵਿਤਾਵਾਂ ਸੁਣਾਈਆਂ ਤੇ ਭਾਸ਼ਣ ਦਿੱਤੇ | ਸਕੂਲ ਦੀ ਪਿ੍ੰਸੀਪਲ ਸਿਸਟਰ ਕ੍ਰਿਸਪਿਨ ਮਾਰੀਆ ਨੇ ਵਿਦਿਆਰਥੀਆਂ ਨੰੂ ਗੁਰੂ ਨਾਨਕ ਦੇਵ ਜੀ ਦੀਆਂ ਕਦਰਾਂ ਕੀਮਤਾਂ ਨੰੂ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ |