17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਤਿੰਨ ਦਿਨਾ ਸੱਭਿਆਚਾਰਕ ਸਮਾਗਮ ''ਇਕਟੋਪੀਆU ਸ਼ੁਰੂ <br/>

ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਡਾ. ਤਰਲੋਚਨ ਸਿੰਘ)-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਤਿੰਨ ਦਿਨਾਂ ਸਭਿਆਚਾਰਕ ਸਮਾਗਮ ''ਇਕਟੋਪੀਆU ਕਾਲਜ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਦੇ ਕਮਿਸ਼ਨਰ ਆਦਿਤਿਆ ਡੇਚਲਵਾਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਬਿਪਿਨ ਗੁਪਤਾ, ਸਕੱਤਰ ਹਸਪਤਾਲ ਮੈਨੇਜਿੰਗ ਸੁਸਾਇਟੀ, ਮੁਕੇਸ਼ ਵਰਮਾ, ਪਿ੍ੰਸੀਪਲ ਡਾ. ਜੀ.ਐਸ. ਵਾਂਡਰ, ਡਾ. ਸੰਦੀਪ ਕੌਸ਼ਲ, ਡਾ. ਸੰਦੀਪ ਸ਼ਰਮਾ ਅਤੇ ਡਾ. ਅਸ਼ਵਨੀ ਕੇ. ਚੌਧਰੀ, ਡਾ. ਅਸ਼ੀਮਾ ਤਨੇਜਾ ਸ਼ਾਮਿਲ ਹੋਏ | ਇਸ ਮੌਕੇ ਡਾ. ਮੋਨਿਕਾ ਸਿੰਗਲਾ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਨਿਊਜ਼ਲੈਟਰ 'ਇਕਟੋਪੀਆ ਟਾਈਮਜ਼' ਦਾ ਵੀ ਵਿਮੋਚਨ ਕੀਤਾ ਗਿਆ | ਆਪਣੇ ਸੰਬੋਧਨ ਵਿਚ ਬਿਪਿਨ ਗੁਪਤਾ ਨੇ ਵਿਦਿਆਰਥੀਆਂ ਅਤੇ ਸਭਿਆਚਾਰਕ ਕਮੇਟੀ ਦੇ ਮੈਂਬਰਾਂ ਦੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ ਅਤੇ ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਸਮਾਗਮ ਨੂੰ ਵਾਤਾਵਰਨ ਨਾਲ ਜੋੜੀ ਇਕ ਸ਼ਾਨਦਾਰ ਪਹਿਲ ਕਰਾਰ ਦਿੱਤਾ | ਉਨ੍ਹਾਂ ਸਭ ਨੂੰ ਰੁੱਖ ਲਗਾਉਣ ਅਤੇ ਵਾਤਾਵਰਨ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ | ਡਾ. ਜੀ.ਐਸ. ਵਾਂਡਰ ਨੇ ਆਪਣੇ ਸੁਨੇਹੇ ਵਿਚ ਵਿਦਿਆਰਥੀ ਤੇ ਪ੍ਰਬੰਧਕਾਂ ਦੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ | ਇਹ ਸਮਾਗਮ ਐਮ.ਬੀ.ਬੀ.ਐਸ ਬੈਚ 2020 ਵਲੋਂ ਕਰਵਾਇਆ ਗਿਆ | ਇਸ ਮੌਕੇ ਡਾ. ਗਰੀਮਾ ਮਾਟਾ, ਕੋਆਰਡੀਨੇਟਰ ਸਭਿਆਚਾਰਕ ਕਮੇਟੀ ਨੇ ਸਾਰਿਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਗੁਰ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਯੂਥ ਪਾਰਲੀਮੈਂਟ 'ਚ ਲਿਆ ਹਿੱਸਾ <br/> ਅਗਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਦੀਆਂ ਕੁੜੀਆਂ ਨੇ ਐਲ.ਐਸ.ਐਸ.ਸੀ ਵਾਲੀਬਾਲ ਟੂਰਨਾਮੈਂਟ 'ਚ ਮਾਰੀ ਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।