ਲਾਡੋਵਾਲ, 6 ਨਵੰਬਰ (ਬਲਬੀਰ ਸਿੰਘ ਰਾਣਾ)-ਜੀ.ਏ.ਡੀ. ਅਕੈਡਮੀ ਲਾਦੀਆਂ ਖੁਰਦ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਦੇ ਮੈਨਜਿੰਗ ਡਾਇਰੈਕਟਰ ਹਰਗੁਲਾਬ ਸਿੰਘ ਨੇ ਦੱਸਿਆ ਕਿ ਇਸ ਸਮਾਰੋਹ ਦਾ ਮੁੱਖ ਉਦੇਸ਼ ਗੁਰੂ ਜੀ ਦੇ ਅਮਰ ਸੰਦੇਸ਼, ਸ਼ਾਂਤੀ, ਸਮਾਨਤਾ ਅਤੇ ਨਿਸ਼ਕਾਮ ਸੇਵਾ ਨੂੰ ਪ੍ਰਚਾਰਿਤ ਕਰਨਾ ਸੀ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਗੁਰੂ ਜੀ ਦੀ ਜੀਵਨੀ ਤੇ ਉਪਦੇਸ਼ਾਂ ਦੇ ਆਧਾਰਿਤ ਭਾਸ਼ਣ, ਕਵਿਤਾ, ਨਾਅਰਾ ਲਿਖਣ ਤੇ ਚਿੱਤਰਕਲਾ ਜਿਹੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਦੇ ਚੇਅਰਮੈਨ ਪਰਮਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਦਿਵਯਾ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲਣਾ ਚਾਹੀਦਾ ਹੈ | ਅਖੀਰ ਵਿਚ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ ਨੇ ਸਮੂਹ ਵਿਦਿਆਰਥੀਆਂ ਅਧਿਆਪਕਾਂ ਅਤੇ ਹੋਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ |