ਡਾਬਾ/ਲੁਹਾਰਾ, 6 ਨਵੰਬਰ (ਕੁਲਵੰਤ ਸਿੰਘ ਸੱਪਲ)-ਡਾਬਾ ਇਲਾਕੇ ਦੇ ਉੱਘੇ ਸਮਾਜ ਸੇਵੀ ਆਗੂ ਜਸਵਿੰਦਰ ਸਿੰਘ ਮਾਨ ਨੂੰ ਉਸ ਵੇਲੇ ਵੱਡਾ ਸਦਮਾ ਪਹੁੰਚਿਆ ਜਦੋਂ ਉਹਨਾਂ ਦੇ ਛੋਟੇ ਭਰਾ ਚਰਨਜੀਤ ਸਿੰਘ ਮਾਨ ਵਾਹਿਗੁਰੂ ਵਲੋਂ ਬਖਸ਼ਿਸ਼ ਕੀਤੀ ਸੁਆਸਾਂ ਦੀ ਪੂੰਜੀ ਨੂੰ ਭੋਗ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ | ਚਰਨਜੀਤ ਸਿੰਘ ਮਾਨ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਜੁਗਰਾਜ ਸਿੰਘ ਮਾਨ ਨੇ ਦਿਖਾਈ | ਇਸ ਦੁੱਖ ਦੀ ਘੜੀ 'ਚ ਮਾਨ ਪਰਿਵਾਰ ਨਾਲ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕੌਂਸਲਰ ਸੱਤਪਾਲ ਸਿੰਘ ਲੁਹਾਰਾ, ਗੁਰਦੁਆਰਾ ਗੁਰੂ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਡਾਬਾ ਦੇ ਪ੍ਰਧਾਨ ਮਹਿਲ ਸਿੰਘ, ਚੇਅਰਮੈਨ ਮੇਹਰ ਸਿੰਘ, ਮੀਤ ਪ੍ਰਧਾਨ ਸੋਹਣ ਸਿੰਘ, ਮੀਤ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਮੋਹਣ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ, ਸਾਬਕਾ ਕੌਂਸਲਰ ਇੰਦਰਜੀਤ ਸਿੰਘ ਲੋਟੇ, ਦੀਦਾਰ ਸਿੰਘ ਜੀ. ਐਸ. ਐਗਰੀਕਲਚਰਲ ਵਾਲੇ, ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਸੀਰਾ, ਖੰਡ ਮਿਲ ਬੁੱਢੇਵਾਲ ਦੇ ਡਾਇਰੈਕਟਰ ਜਾਗਰ ਸਿੰਘ ਜਸਪਾਲ ਬਾਂਗਰ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਮਾਨ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਪ੍ਰਗਟ ਕੀਤਾ |