17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਦਾਲਤੀ ਕੰਪਲੈਕਸ 'ਚ ਪੇਸ਼ੀ ਭੁਗਤਣ ਆਏ ਵਿਅਕਤੀ ਦੀ ਜੇਬ ਵਿਚੋਂ ਪਰਸ ਚੋਰੀ ਕਰ ਕੇ ਭੱਜ ਰਿਹਾ ਨੌਜਵਾਨ ਕਾਬੂ <br/>

ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ 'ਚ ਪੇਸ਼ੀ ਭੁਗਤਣ ਆਏ ਇਕ ਵਿਅਕਤੀ ਦੀ ਜੇਬ ਵਿੱਚੋਂ ਪਰਸ ਚੋਰੀ ਕਰਕੇ ਭੱਜ ਰਹੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਸਬੰਧੀ ਬੂਟਾ ਸਿੰਘ ਵਾਸੀ ਕਿਲ੍ਹਾ ਮੁਹੱਲਾ ਦੀ ਸ਼ਿਕਾਇਤ 'ਤੇ ਸੁਰਿੰਦਰ ਸਿੰਘ ਵਾਸੀ ਸ਼ਿਮਲਾਪੁਰੀ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਐਡਵੋਕੇਟ ਨਰਿੰਦਰ ਆਦਿਆ ਦੀ ਸੀਟ 'ਤੇ ਜਾ ਰਿਹਾ ਸੀ, ਜਦੋਂ ਉਹ ਲਿਫਟ ਅੰਦਰ ਦਾਖਲ ਹੋਇਆ ਤਾਂ ਉਕਤ ਕਥਿਤ ਦੋਸ਼ੀ ਨੇ ਉਸਦੀ ਜੇਬ ਚੋਂ ਪਰਸ ਕੱਢ ਲਿਆ ਤੇ ਭੱਜਣ ਲੱਗਾ | ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਭੱਜੇ ਜਾ ਰਹੇ ਉਕਤ ਕਥਿਤ ਦੋਸ਼ੀ ਨੂੰ ਮੌਕੇ 'ਤੇ ਕਾਬੂ ਕਰ ਲਿਆ | ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਪਰਸ ਬਰਾਮਦ ਕੀਤਾ ਹੈ, ਜਿਸ ਵਿਚ 9600 ਦੀ ਨਗਦੀ ਸੀ | ਪੁਲਿਸ ਨੇ ਉਸ ਖਿਲਾਫ ਕੇਸ ਦਰਜ ਕਰ ਲਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਮੱਛੀ ਪਾਲਣ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।