17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ <br/>

ਅਜੀਤ ਡੈਸਕ 07-11-2025
ਫੁੱਲਾਂਵਾਲ, 6 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸਿਟੀ ਇਨਕਲੇਵ ਧਾਂਦਰਾ ਰੋਡ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਸਹਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਈ ਹਰਭੇਜ ਸਿੰਘ ਵਡਾਲਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਕੀਰਤਨੀ ਜਥਾ ਬਾਬਾ ਕੁੰਦਨ ਸਿੰਘ ਭਲਾਈ ਕੇਂਦਰ ਟਰੱਸਟ, ਭਾਈ ਰਮਨਦੀਪ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੇ ਜਥੇ ਅਤੇ ਹੈੱਡ ਗ੍ਰੰਥੀ ਗੁਰਦੁਆਰਾ ਭਾਈ ਕਰਮਜੀਤ ਸਿੰਘ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰਪਾਲ ਸਿੰਘ ਗੋਲਡੀ ਵਲੋਂ ਇਸ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਮੁਹੱਲਾ ਨਿਵਾਸੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਬਲਬੀਰ ਸਿੰਘ ਮੱਲ, ਮਹਿੰਦਰ ਸਿੰਘ, ਪਰਮਜੀਤ ਸਿੰਘ ਬੇਦੀ, ਮਨਪ੍ਰੀਤ ਸਿੰਘ, ਅਮਰਜੀਤ ਸਿੰਘ ਸੂਰੀ, ਦਲਜੀਤ ਸਿੰਘ, ਖੁਸ਼ਵਿੰਦਰ ਸਿੰਘ, ਜਗਪ੍ਰੀਤ ਸਿੰਘ, ਵਿਕਰਮਜੀਤ ਸਿੰਘ ਧਾਲੀਵਾਲ, ਸੰਦੀਪ ਆਹੂਜਾ, ਯਾਦਵਿੰਦਰ ਸਿੰਘ ਗੰਭੀਰ, ਕੁਲਦੀਪ ਸਿੰਘ, ਹਰਨੇਕ ਸਿੰਘ ਧੰਜਲ, ਹਰਭਜਨ ਕੌਰ, ਸਤਵੀਰ ਕੌਰ ਬੇਦੀ, ਪਰਮਜੀਤ ਕੌਰ, ਹਰਬੀਰ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ, ਸਰਬਜੀਤ ਕੌਰ, ਸਰੋਜ ਬਾਲਾ, ਰਜਨੀ ਆਦਿ ਨੇ ਸੰਗਤੀ ਰੂਪ ਵਿਚ ਹਾਜ਼ਰੀ ਭਰੀ |

ਪਿਛਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਦੀਆਂ ਵਿਦਿਆਰਥਣਾਂ ਵਲੋਂ ਉਦਯੋਗਿਕ ਦੌਰਾ <br/> ਅਗਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।