17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਆਰੀਆ ਕਾਲਜ ਗਰਲਜ਼ ਸੈਕਸ਼ਨ ਦੀਆਂ ਵਿਦਿਆਰਥਣਾਂ ਵਲੋਂ ਉਦਯੋਗਿਕ ਦੌਰਾ <br/>

ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਜਸਵਿੰਦਰ ਸਿੰਘ)-ਆਰੀਆ ਕਾਲਜ ਗਰਲਜ਼ ਸੈਕਸ਼ਨ ਦੇ ਗ੍ਰਹਿ ਵਿਗਿਆਨ ਅਤੇ ਵਣਜ ਵਿਭਾਗ ਦੀਆਂ ਵਿਦਿਆਰਥਣਾਂ ਨੇ ਵਰਸਟਾਈਲ ਐਂਟਰਪ੍ਰਾਈਜ਼ਿਜ਼ ਪ੍ਰਾਈਵੇਟ ਲਿਮਟਿਡ ਦਾ ਦÏਰਾ ਕੀਤਾ ¢ ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗ ਦੇ ਕੰਮ ਕਰਨ ਦੇ ਤਰੀਕਿਆਂ ਅਤੇ ਸੰਪੂਰਨ ਪ੍ਰਕਿਰਿਆਵਾਂ ਤੋਂ ਜਾਣੂ ਕਰਵਾਉਣਾ ਸੀ ਤਾਂ ਜੋ ਇਹ ਗਿਆਨ ਭਵਿੱਖ ਵਿਚ ਉਨ੍ਹਾਂ ਨੂੰ ਲਾਭ ਪਹੁੰਚਾ ਸਕੇ¢ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ, ਸਕੱਤਰ ਡਾ. ਐਸ.ਐਮ. ਸ਼ਰਮਾ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਨੂੰ ਵਪਾਰਕ ਅਭਿਆਸਾਂ ਦੀ ਬਿਹਤਰ ਸਮਝ ਪ੍ਰਾਪਤ ਕਰਨ ਵਿਚ ਮਦਦ ਕਰਦੇ ਹਨ¢ ਪਿ੍ੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਅਤੇ ਇੰਚਾਰਜ ਡਾ. ਮਮਤਾ ਕੋਹਲੀ ਨੇ ਕਿਹਾ ਕਿ ਇਹ ਦੌਰੇ ਵਿਦਿਆਰਥੀਆਂ ਵਿਚ ਅਨੁਭਵੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ¢ ਵਿਦਿਆਰਥੀਆਂ ਦੇ ਨਾਲ ਵਣਜ ਵਿਭਾਗ ਤੋਂ ਪ੍ਰੋ. ਸਰਿਤਾ ਅਤੇ ਗ੍ਰਹਿ ਵਿਗਿਆਨ ਵਿਭਾਗ ਤੋਂ ਜੋਤੀ ਵੀ ਸਨ ¢

ਪਿਛਲੀ ਖ਼ਬਰ ਜਿੰਮ ਦਾ ਖੁੱਲ੍ਹਣਾ ਨੌਜਵਾਨਾਂ ਲਈ ਆਪਣੀ ਸਿਹਤ ਬਣਾਉਣ ਵਾਸਤੇ ਇਕ ਚੰਗਾ ਉਪਰਾਲਾ-ਬੈਂਸ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।