ਲੁਧਿਆਣਾ, 6 ਨਵੰਬਰ (ਜਤਿੰੰਦਰ ਭੰਬੀ)-ਸਮਾਲ ਸਕੇਲ ਮੈਨੂੰਫੈਕਚਰਜ਼ ਐਸੋਸੀਏਸ਼ਨ ਜਨਤਾ ਨਗਰ ਦੀ ਇਕ ਅਹਿਮ ਮੀਟਿੰਗ ਐਸੋ: ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਘੇ ਉਦਯੋਗਪਤੀ ਚਰਨਜੀਤ ਸਿੰਘ ਵਿਸਵਕਰਮਾ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰ ਦਿਨੇਸ਼ ਗੋਗੀਆ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਦੀ ਨਿਯੁਕਤੀ 'ਤੇ ਬੋਲਦਿਆਂ ਐਸੋ: ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਗੋਗੀਆ ਪਿਛਲੇ ਲੰਬੇ ਸਮੇਂ ਤੋਂ ਐਸੋਸੀਏਸ਼ਨ ਅਤੇ ਇੰਡਸਟਰੀ ਦੀ ਬਿਹਤਰੀ ਲਈ ਕੰਮ ਕਰਦੇ ਆ ਰਹੇ ਹਨ | ਗੋਗੀਆ ਦੀ ਮਿਹਨਤ ਨੂੰ ਦੇਖਦੇ ਹੋਏ ਐਸੋਸੀਏਸਨ ਦੇ ਸੀਨੀਅਰ ਮੈਬਰ ਦਿਨੇਸ਼ ਗੋਗੀਆ ਨੂੰ ਮੀਤ ਪ੍ਰਧਾਨ ਨਿਯੁਕਤ ਕੀਤੀ ਗਿਆ | ਠੁਕਰਾਲ ਨੇ ਕਿਹਾ ਕਿ ਗੋਗੀਆ ਦੀ ਨਿਯੁਕਤੀ ਨਾਲ ਐਸੋਸੀਏਸਨ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਗੋਗੀਆ ਨੇ ਐਸੋਸੀਏਸ਼ਨ ਦੇ ਸਮੂਹ ਆਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਚੜ ਕੇ ਐਸੋਸੀਏਸ਼ਨ ਦੀ ਬਿਹਤਰੀ ਲਈ ਕੰਮ ਕਰਨਗੇ | ਇਸ ਸਮੇਂ ਸਵਿੰਦਰ ਸਿੰਘ ਹੂੰਝਣ, ਹਰਜੀਤ ਸਿੰਘ ਪਨੇਸਰ, ਵਰੁਣ ਕਪੂਰ, ਵਿੱਕੀ ਦੁਰਗਾ, ਗਗਨ ਸਰਮਾ, ਅਸੋਕ ਪੱਬੀ ਆਦਿ ਹਾਜ਼ਰ ਸਨ |