ਭਾਮੀਆਂ ਕਲਾਂ, 6 ਨਵੰਬਰ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫ਼ੈਸਲੇ ਦੇ ਬਾਅਦ ਸਿਆਸੀ ਹਲਕਿਆਂ 'ਚ ਭਾਰੀ ਵਿਰੋਧ ਉਠਣ ਦੇ ਨਾਲ ਹੀ ਆਮ ਲੋਕਾਂ 'ਚ ਵੀ ਇਸ ਨੰੂ ਲੈ ਕੇ ਕਾਫ਼ੀ ਰੋਸ ਅਤੇ ਗ਼ੁੱਸਾ ਪਾਇਆ ਜਾ ਰਿਹਾ ਹੈ¢ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਅਧਿਕਾਰ ਖੇਤਰ 'ਚ ਲੈਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਮਰਵਾਹਾ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਉਪਰ ਸਿੱਧੇ ਰੂਪ ਨਾਲ ਡਾਕਾ ਹੈ ¢ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਯੂਨੀਵਰਸਿਟੀ ਦਾ ਪ੍ਰਬੰਧਨ ਚੁਣੀ ਜਾਣ ਵਾਲੀ ਸੈਨੇਟ ਮੈਂਬਰਾਂ ਅਤੇ ਸਿੰਡੀਕੇਟ ਰਾਹੀਂ ਚੱਲ ਰਿਹਾ ਹੈ ¢ ਅਕਾਲੀ ਆਗੂ ਮਰਵਾਹਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਦੀ ਇਸ ਧੱਕੇਸ਼ਾਹੀ ਅਤੇ ਪੰਜਾਬ ਸਰਕਾਰ ਦੀ ਨਾਕਾਮੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ ¢