ਲੁਧਿਆਣਾ, 7 ਨਵੰਬਰ (ਜਤਿੰਦਰ ਭੰਬੀ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਅੱਜ ਪਰਿਵਾਰਾਂ ਤੇ ਬੱਚਿਆਂ ਸਮੇਤ ਰੋਸ ਮਾਰਚ ਕਰਨ, ਉਪਰੰਤ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਆਊਟ ਸੋਰਸਡ ਠੇਕਾ ਕਾਮਿਆਂ ਨੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਜਨਰਲ ਸਕੱਤਰ ਰਾਜੇਸ਼ ਕੁਮਾਰ ਮÏੜ, ਸੂਬਾ ਸਹਾਇਕ ਸਕੱਤਰ ਟੇਕ ਚੰਦ, ਸੂਬਾ ਦਫ਼ਤਰੀ ਸਕੱਤਰ ਸ਼ੇਰ ਸਿੰਘ ਸਮੇਤ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਬਿਜਲੀ ਕਾਰਪੋਰੇਸ਼ਨ ਦੇ ਨਿੱਜੀਕਰਨ ਦੀਆਂ ਤਿਆਰੀਆਂ ਦੇ ਫ਼ੈਸਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕੇਂਦਰ ਸਰਕਾਰ ਵਲੋਂ 2025 ਬਿਜਲੀ ਸੋਧ ਬਿਲ ਖਰੜੇ ਨੂੰ ਰੱਦ ਕਰਨ ਦੀ ਮੰਗ ਕੀਤੀ ਅਤੇ ਠੇਕੇਦਾਰ ਕੰਪਨੀਆਂ ਨੂੰ ਬਾਹਰ ਕੱਢ ਸਮੂਹ ਆਊਟ ਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਸ਼ਾਮਿਲ ਕਰਨ ਸਮੇਤ ਘੱਟੋ ਘੱਟ 1948 ਐਕਟ ਮੁਤਾਬਿਕ ਜਾਂ 15ਵੀਂ ਲੇਬਰ ਕਾਨਫ਼ਰੰਸ ਤਹਿਤ ਤਨਖ਼ਾਹ ਜਾਰੀ ਕਰਨ, ਵਿਭਾਗ 'ਚੋਂ ਖ਼ਤਮ ਕੀਤੀਆਂ ਆਸਾਮੀਆਂ ਨੂੰ ਭਰਨ ਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਮÏਤ ਦੇ ਮੂੰਹ ਪਏ ਕਾਮਿਆਂ ਦੇ ਵਾਰਸਾਂ ਨੂੰ ਪੱਕੀ ਨÏਕਰੀ/ਪੱਕੀ ਪੈਨਸ਼ਨ ਅਤੇ ਕਾਨੂੰਨ ਮੁਤਾਬਿਕ ਮਿਲਣ ਯੋਗ ਮੁਆਵਜ਼ੇ ਦੀ ਗਰੰਟੀ ਕਰਨ ਦੀ ਮੰਗ ਕੀਤੀ | ਇਸ ਤੋਂ ਇਲਾਵਾ ਬਿਜਲੀ ਖੇਤਰ ਵਿਚ ਕੰਮ ਕਰਦੇ ਰੈਗੂਲਰ, ਆਊਟ ਸੋਰਸਡ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਨਿੱਜੀਕਰਨ ਵਿਰੁੱਧ ਵਿਸ਼ਾਲ ਅਤੇ ਤਿੱਖੇ ਸੰਘਰਸ਼ ਦੀਆਂ ਜ਼ੋਰਦਾਰ ਤਿਆਰੀਆਂ ਵਿਚ ਜੁਟਣ ਦੀ ਲੋੜ ਹੈ ਕਿਉਂਕਿ ਪੰਜਾਬ ਸਰਕਾਰ ਪਿਛਲੇ ਦਿਨਾਂ ਤੋਂ ਜਿਸ ਕਿਸਮ ਦੇ ਕਦਮ ਲੈ ਰਹੀ ਹੈ, ਜਿਸਤੋਂ ਸਪਸ਼ਟ ਹੈ ਕਿ ਉਹ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਬਿਜਲੀ ਕਾਰਪੋਰੇਸ਼ਨ ਦਾ ਭੋਗ ਪਾਉਣ ਦੀਆਂ ਤਿਆਰੀਆਂ ਵਿਚ ਜੁਟੀ ਹੋਈ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਇਸ ਤਬਾਹਕੁਨ ਹਮਲੇ ਨੂੰ ਲਾਗੂ ਕਰਦਿਆਂ ਖਪਤਕਾਰਾਂ ਪ੍ਰਤੀ ਝੂਠਾ ਹੇਜ ਜਤਾਉਣ ਦੇ ਯਤਨ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਬਿਜਲੀ ਮੰਤਰੀ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਕੰਮ ਦੌਰਾਨ ਮੈਨ ਪਾਵਰ ਦੀ ਘਾਟ ਨੂੰ ਪੂਰਾ ਕਰਨ ਲਈ ਨਵੀਂ ਅਤੇ ਪੱਕੀ ਭਰਤੀ ਕਰਨ ਦੀ ਥਾਂ ਠੇਕੇ 'ਤੇ ਬਾਹਰੀ ਸਰੋਤਾਂ ਤੋਂ ਲੇਬਰ ਦਾ ਪ੍ਰਬੰਧ ਕਰਨ ਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦਾ ਮਕਸਦ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਨਾ ਨਹੀਂ, ਸਗੋਂ ਨਿੱਜੀਕਰਨ ਵਿਰੁੱਧ ਸੰਘਰਸ਼ ਨੂੰ ਅਸਫਲ ਬਣਾਉਣ ਦੀ ਸਾਜ਼ਿਸ਼ ਹੈ¢ ਇਸ ਹਾਲਤ ਵਿਚ ਸਭ ਤੋਂ ਪਹਿਲੀ ਲੋੜ ਬਿਜਲੀ ਮੁਲਾਜ਼ਮ ਸਾਥੀਆਂ ਨੂੰ ਸਾਂਝੇ ਸੰਘਰਸ਼ ਦੇ ਪਲੇਟਫ਼ਾਰਮ 'ਤੇ ਇਕੱਠੇ ਹੋਣ ਦੀ ਹੈ ਅਤੇ ਨਿੱਜੀਕਰਨ ਵਿਰੁੱਧ ਤਿੱਖਾ ਸੰਘਰਸ਼ ਕਰਨ ਦੀ ਲੋੜ ਹੈ¢ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਸਮੇਤ ਬਿਜਲੀ ਮੰਤਰੀ ਅਤੇ ਵਿੱਤ ਮੰਤਰੀ ਅਤੇ ਪਾਵਰ ਕੌਮ ਬੋਰਡ ਮੈਨੇਜਮੈਂਟ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚੱਲਿਆ, ਜਿਸ ਵਿਚ ਪਾਵਰ ਕੌਮ ਬੋਰਡ ਮੈਨੇਜਮੈਂਟ ਵਲੋਂ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਸ਼ਾਮਿਲ ਕਰਨ ਦਾ ਏਜੰਡਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ, ਪਰ ਹਾਲੇ ਤੱਕ ਲਾਗੂ ਨਹੀਂ ਕੀਤਾ | ਜਥੇਬੰਦੀ ਵਲੋਂ ਮੰਗ ਕੀਤੀ ਕਿ ਪੱਤਰ ਵਿਚ ਦਰਜ ਮੰਗਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ¢
ਬਿਜਲੀ ਮੰਤਰੀ ਸੰਜੀਵ ਅਰੋੜਾ ਵਲੋਂ ਮੀਟਿੰਗ ਨਾ ਕਰਨ ਅਤੇ ਮੰਗਾਂ ਦਾ ਨਿਪਟਾਰਾ ਨਾ ਕਰਨ ਦੀ ਸੁਰਤ 'ਚ ਠੇਕਾ ਕਾਮਿਆਂ 'ਚ ਭਾਰੀ ਰੋਸ <br/>
ਅਜੀਤ ਡੈਸਕ
08-11-2025