24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਲੁਧਿਆਣਾ 'ਚ ਅਚਨਚੇਤ ਦੌਰਾ <br/>

ਅਜੀਤ ਡੈਸਕ 08-11-2025
ਲੁਧਿਆਣਾ, 7 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਲੁਧਿਆਣਾ ਵਿਖੇ ਅਚਨਚੇਤ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ, ਦੁੱਗਰੀ, ਆਂਗਣਵਾੜੀ ਸੈਂਟਰ ਦੁੱਗਰੀ ਅਤੇ ਇਸ ਦੇ ਨਾਲ ਹੀ ਰਾਸ਼ਨ ਡੀਪੂ ਅਜੀਤ ਸਿੰਘ ਨਗਰ ਦਾ ਵੀ ਦੌਰਾ ਕੀਤਾ | ਉਨ੍ਹਾਂ ਸਰਕਾਰੀ ਸਕੂਲ ਵਿਚ ਚੱਲ ਰਹੀ ਮਿਡ-ਡੇ-ਮੀਲ ਸਕੀਮ ਦੀ ਜਾਂਚ ਕਰਦਿਆਂ ਅਨਾਜ ਭੰਡਾਰ ਘਰ ਦਾ ਨਿਰੀਖਣ ਵੀ ਕੀਤਾ ਗਿਆ | ਬਾਅਦ ਵਿਚ ਉਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਜਾਂਚ ਕੀਤੀ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ | ਉਪਰੰਤ ਰਾਸ਼ਨ ਡੀਪੂ ਵਿਖੇ ਚੱਲ ਰਹੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ | ਡੀਪੂ ਹੋਲਡਰ ਵਲੋਂ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਸਹੀ ਤਰੀਕੇ ਨਾਲ ਕੀਤੀ ਜਾ ਰਹੀ ਸੀ | ਇਸ ਦੌਰਾਨ ਡੀਪੂ ਹੋਲਡਰ ਨੂੰ ਕਮਿਸ਼ਨ ਨਾਲ ਸਬੰਧਿਤ ਜਾਗਰੂਕਤਾ ਬੈਨਰ ਅਤੇ ਸ਼ਿਕਾਇਤ ਬਾਕਸ ਲਗਵਾਉਣ ਸਬੰਧੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ | ਇਸ ਦੌਰੇ ਦੌਰਾਨ ਲਾਭਪਾਤਰੀਆਂ ਨੂੰ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕਿ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਲੁਧਿਆਣਾ ਕੋਲ ਦਰਜ ਵੀ ਕਰਵਾ ਸਕਦੇ ਹਨ | ਉਪਰੋਕਤ ਸਥਾਨਾਂ ਦੀ ਜਾਂਚ ਕਰਨ ਉਪਰੰਤ ਉਨ੍ਹਾਂ ਵਲੋਂ ਹਾਜ਼ਰ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ ਗਈ |

ਪਿਛਲੀ ਖ਼ਬਰ ਚੋਰੀ ਦੇ ਸ਼ੱਕ 'ਚ ਲੋਕਾਂ ਨੇ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਮੌਤ <br/> ਅਗਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਰਿਟਾਇਰ ਪੈਨਸ਼ਨਰਾਂ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।