ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲਾਜਪਤ ਨਗਰ ਵਿਚ ਦੇਰ ਰਾਤ ਚੋਰੀ ਦੇ ਸ਼ੱਕ ਵਿਚ ਲੋਕਾਂ ਨੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸਦੇ ਸਿੱਟੇ ਵਜੋਂ ਉਸਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਡੇਢ ਵਜੇ ਦੇ ਕਰੀਬ ਉਸ ਵਕਤ ਵਾਪਰੀ, ਜਦੋਂ ਕੋਚਰ ਮਾਰਕੀਟ ਦੇ ਇਲਾਕੇ ਲਾਜਪਤ ਨਗਰ ਵਿਚ ਕੁੱਝ ਲੋਕਾਂ ਨੇ ਇਕ ਨੌਜਵਾਨ ਨੂੰ ਸ਼ੱਕੀ ਹਾਲਾਤਾਂ ਵਿਚ ਇਕ ਘਰ ਵਿਚ ਦਾਖਲ ਹੁੰਦੇ ਦੇਖਿਆ ਤਾਂ ਉਨ੍ਹਾਂ ਨੇ ਉਥੇ ਰÏਲਾ ਪਾ ਦਿੱਤਾ | ਰੋਲ਼ੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਲਿਆ ਤੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਲਹੂ-ਲੁਹਾਨ ਹੋਇਆ ਨੌਜਵਾਨ ਉਥੇ ਹੀ ਡਿਗ ਪਿਆ ਜਿਸ 'ਤੇ ਉਥੇ ਮÏਜੂਦ ਕੁੱਝ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ, ਜਿੱਥੇ ਅੱਜ ਸਵੇਰੇ ਉਹ ਦਮ ਤੋੜ ਗਿਆ¢ ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਬਿਕਰਮ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਦੇਰ ਸ਼ਾਮ ਤੱਕ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ ਸੀ ਤੇ ਉਸ ਦੀ ਸ਼ਨਾਖ਼ਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਉਨ੍ਹਾਂ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਪੁਲਿਸ ਵਲੋਂ ਉਨ੍ਹਾਂ ਦੇ ਵਾਰਸਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੇ ਆਉਣ ਉਪਰੰਤ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਹੋਰ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ |