ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦੁੱਗਰੀ ਅਧੀਨ ਪੈਂਦੀ ਸੀ.ਆਰ.ਪੀ.ਐਫ. ਕਾਲੋਨੀ ਵਿਚ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਗੁਆਂਢੀਆਂ ਵਲੋਂ ਪਿਓ-ਧੀ ਉਪਰ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸੰਦੀਪ ਗਿੱਲ ਨੇ ਦੱਸਿਆ ਕਿ ਗੁਆਂਢੀਆਂ ਦੇ ਬਾਥਰੂਮ ਦਾ ਗੰਦਾ ਪਾਣੀ ਉਨ੍ਹਾਂ ਦੇ ਫਲੈਟ ਦੇ ਬਾਥਰੂਮ ਵਿਚ ਡਿੱਗਾ ਸੀ ਜਿਸ ਨੰੂ ਬਹੁਤ ਵਾਰ ਬਾਥਰੂਮ ਦੀ ਮੁਰੰਮਤ ਕਰਵਾਉਣ ਲਈ ਕਿਹਾ, ਜਿਸ ਕਰਕੇ ਮੁਲਜ਼ਮਾਂ ਨੇ ਫ਼ਰਸ਼ੀ ਟਾਈਲਾਂ ਦੇ ਟੁਕੜਿਆਂ ਨਾਲ ਹਮਲਾ ਕਰਕੇ ਉਸਦੀ ਤੇ ਉਸਦੇ ਪਿਤਾ ਦੀ ਕੁੱਟਮਾਰ ਕੀਤੀ ਤੇ ਜਾਤੀ ਸੂਚਕ ਸ਼ਬਦ ਬੋਲਣੇ ਸ਼ੁਰੂ ਕਰ ਦਿੱਤੇ ਤੇ ਉਸਦੇ ਪਿਤਾ ਦੀ ਪੱਗ ਲਾਹ ਦਿੱਤੀ¢ ਰÏਲਾ ਪਾਉਣ ਤੇ ਮੁਲਜ਼ਮ ਧਮਕੀਆਂ ਦਿੰਦੇ ਫ਼ਰਾਰ ਹੋ ਗਏ | ਜਾਂਚ ਅਧਿਕਾਰੀ ਐਸ.ਆਈ ਕਮਲਜੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਸੋਨੀਆ, ਈਸ਼ਾ ਤੇ ਅਭੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ¢