24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਨੇ ਫੂਕੀਆਂ ਉਚੇਰੀ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ <br/>

ਅਜੀਤ ਡੈਸਕ 08-11-2025
ਲੁਧਿਆਣਾ, 7 ਨਵੰਬਰ (ਜਸਵਿੰਦਰ ਸਿੰਘ)- ਅੱਜ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਦੇ ਸੱਦੇ ਉੱਤੇ ਐਸ.ਸੀ.ਡੀ. ਸਰਕਾਰੀ ਕਾਲਜ, ਸਰਕਾਰੀ ਕਾਲਜ ਲੜਕੀਆਂ ਤੇ ਸਰਕਾਰੀ ਕਾਲਜ ਈਸਟ ਦੇ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਕਾਲਜ ਗੇਟ ਅੱਗੇ ਉਚੇਰੀ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਫੂਕ ਕੇ ਵਿਰੋਧ ਜਤਾਇਆ | ਪ੍ਰੋ. ਜਸਪ੍ਰੀਤ ਸਿਵਿਆਂ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵਲੋਂ ਜਾਰੀ ਇਸ ਪੱਤਰ ਵਿਚ ਨਾਦਰਸ਼ਾਹੀ ਢੰਗ ਨਾਲ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀਆਂ ਰੈਗੂਲਰ ਸੇਵਾਵਾਂ ਨੂੰ ਸੰਕੇਤਕ ਰੂਪ ਵਿਚ 17 ਫਰਵਰੀ 2026 ਤੱਕ ਸੀਮਤ ਕੀਤਾ ਗਿਆ ਹੈ ਜਦਕਿ ਸਰਵਉੱਚ ਅਦਾਲਤ ਵਲੋਂ ਸਪੱਸ਼ਟ ਰੂਪ 'ਚ ਅਜਿਹਾ ਕੋਈ ਆਦੇਸ਼ ਜਾਰੀ ਨਹੀਂ ਹੋਇਆ ਹੈ | ਪ੍ਰੋ. ਸੌਰਵ ਗੌਤਮ ਨੇ ਦੱਸਿਆ ਕਿ ਪੱਤਰ ਮੁਤਾਬਿਕ 1158 ਫ਼ਰੰਟ ਦੇ ਮਹਿਲਾ ਪ੍ਰੋਫ਼ੈਸਰਾਂ ਨੂੰ ਮਿਲਣ ਵਾਲੀ ਜਣੇਪਾ ਛੁੱਟੀ ਤੱਕ ਨੂੰ ਵੀ 180 ਦਿਨਾਂ ਤੋਂ ਘੱਟ ਕਰਕੇ 17 ਫਰਵਰੀ 2026 ਤੱਕ ਸੀਮਤ ਕਰ ਦਿੱਤਾ ਗਿਆ ਹੈ, ਜੋ ਕਿ ਸੰਵਿਧਾਨਿਕ ਤੌਰ 'ਤੇ ਗੈਰ ਕਾਨੂੰਨੀ ਤੇ ਮਾਨਵੀ ਪੱਧਰ ਉੱਤੇ ਸ਼ਰਮਨਾਕ ਹੈ | ਪ੍ਰੋ. ਨੀਰਜ ਕੁਮਾਰ, ਪ੍ਰੋ. ਬਲਜਿੰਦਰ ਕੁਮਾਰ ਨੇ ਦੋਸ਼ ਲਗਾਇਆ ਕਿ ਪੱਤਰ ਵਿਚ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦਾ ਸਪੱਸ਼ਟ ਤੌਰ 'ਤੇ ਜ਼ਿਕਰ ਕਰਦੇ ਹੋਏ 'ਉੱਚ ਅਧਿਆਨ ਲਈ ਛੁੱਟੀ', ਮੈਡੀਕਲ ਛੁੱਟੀ, ਇੱਥੋਂ ਤੱਕ ਕਿ ਤਨਖ਼ਾਹ ਤੋਂ ਬਿਨਾਂ ਛੁੱਟੀ ਉੱਤੇ ਵੀ ਪਾਬੰਦੀ ਲਾਉਣ ਦੀ ਗੱਲ ਆਖੀ ਗਈ ਹੈ, ਜੋ ਪੰਜਾਬ ਸਿਵਲ ਸੇਵਾ ਨਿਯਮਾਂ ਅਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ | ਪ੍ਰੋ. ਗੁਰਜੰਟ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਇਸ ਲੋਕ ਦੋਖੀ ਕਿਰਦਾਰ ਨੂੰ ਪੰਜਾਬ ਦੇ ਲੋਕਾਂ ਦੀ ਕਚਹਿਰੀ ਵਿਚ ਹੋਰ ਬੇਨਕਾਬ ਕਰਨ ਲਈ ਉਹ ਆਉਂਦੇ ਐਤਵਾਰ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਤੇ ਇਸ ਨਾਦਰਸ਼ਾਹੀ ਫ਼ਰਮਾਨ ਨੂੰ ਵਾਪਸ ਲੈਣ ਲਈ ਮਜਬੂਰ ਕਰ ਦੇਣਗੇ |

ਪਿਛਲੀ ਖ਼ਬਰ ਬੱਸ 'ਚ ਸਫ਼ਰ ਕਰ ਰਹੀ ਅÏਰਤ ਨੂੰ ਬੇਸੁੱਧ ਕਰ ਕੇ ਸੋਨੇ ਦੀਆਂ ਚੂੜੀਆਂ ਲੁੱਟੀਆਂ <br/> ਅਗਲੀ ਖ਼ਬਰ ਐਕਸਾਈਜ਼ ਵਿਭਾਗ ਦੀ ਟੀਮ ਨੂੰ ਦੇਖ ਮੁਲਜ਼ਮ ਸ਼ਰਾਬ ਦੀਆਂ ਬੋਤਲਾਂ ਛੱਡ ਕੇ ਹੋਇਆ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।