25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਨਗਰ ਨਿਗਮ ਦੇ ਜ਼ੋਨ ਏ.'ਚ ਹੰਗਾਮਾ <br/>

ਕਾਂਗਰਸੀ ਵਿਰੋਧੀ ਧਿਰ ਦੇ ਆਗੂ ਕੌਂਸਲਰ ਸ਼ਿਆਮ ਸੁੰਦਰ ਮਲਹੋਤਰਾ ਤੇ ਹੋਰ ਕਾਂਗਰਸੀ ਕੌਂਸਲਰ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ ਨਾਲ ਤਕਰਾਰ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 08-11-2025
ਲੁਧਿਆਣਾ, 7 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼ੁੱਕਰਵਾਰ ਨੰੂ ਨਗਰ ਨਿਗਮ ਦੇ ਜੋਨ ਦਫ਼ਤਰ 'ਚ ਕਾਂਗਰਸੀ ਕੌਂਸਲਰਾਂ ਤੇ ਵਾਧੂ ਕਮਿਸ਼ਨਰ ਪਰਮਦੀਪ ਸਿੰਘ ਖੈਰਾ ਵਿਚਕਾਰ ਜ਼ਬਰਦਸਤ ਤਣਾਅ ਪੈਦਾ ਹੋ ਗਿਆ | ਨੌਬਤ ਇੱਥੋਂ ਤੱਕ ਆ ਗਈ ਕਿ ਕਾਂਗਰਸੀ ਕੌਂਸਲਰਾਂ ਨੇ ਵਧੀਕ ਕਮਿਸ਼ਨਰ ਦੀ ਗੱਡੀ ਨੰੂ ਹੀ ਘੇਰ ਲਿਆ | ਦਰਅਸਲ ਕਾਂਗਰਸੀ ਕੌਂਸਲਰ ਇੰਦਰਜੀਤ ਇੰਦੀ ਤੇ ਕੁੱਝ ਹੋਰ ਕਾਂਗਰਸੀ ਕੌਂਸਲਰਾਂ ਸਮੇਤ ਅੱਜ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ ਦੇ ਦਫ਼ਤਰ ਪੁੱਜੇ ਸਨ | ਇਸ ਮੌਕੇ ਇੰਦਰਜੀਤ ਇੰਦੀ ਵਲੋਂ ਵਾਧੀਕ ਕਮਿਸ਼ਨਰ ਨੰੂ ਕਿਹਾ ਗਿਆ ਕਿ ਉਨ੍ਹਾਂ ਦੇ ਸਰਕਾਰੀ ਕੰਮ 'ਚ ਰੁਕਾਵਟ ਪੈਦਾ ਕਰਨ ਦਾ ਪਰਚਾ ਦਰਜ ਕਰਵਾਇਆ ਜਾਵੇ | ਇਸ ਗੱਲ 'ਤੇ ਵਾਧੂ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ ਤੇ ਇੰਦਰਜੀਤ ਇੰਦੀ ਦੇ ਵਿਚਕਾਰ ਤਕਰਾਰ ਹੋ ਗਈ, ਜਿਸ ਤੋਂ ਬਾਅਦ ਵਾਧੀਕ ਕਮਿਸ਼ਨਰ ਇਕ ਮੀਟਿੰਗ ਵਿਚ ਜਾਣ ਦਾ ਕਹਿਕੇ ਜਿਉਂ ਹੀ ਆਪਣੀ ਕਾਰ ਵਿਚ ਬੈਠਣ ਲੱਗੇ ਤਾਂ ਮੌਕੇ 'ਤੇ ਕਾਂਗਰਸੀ ਵਿਰੋਧੀ ਧਿਰ ਦੇ ਨੇਤਾ ਸ਼ਿਆਮ ਸੁੰਦਰ ਮਲਹੋਤਰਾ, ਕੌਂਸਲਰ ਪਤੀ ਸੰਨੀ ਭੱਲਾ, ਕੌਂਸਲਰ ਅਰੁਣ ਸ਼ਰਮਾ, ਕੌਂਸਲਰ ਦਿਲਰਾਜ, ਕੌਂਸਲਰ ਇਕਬਾਲ ਸਿੰਘ ਵਲੋਂ ਵਾਧੂ ਕਮਿਸ਼ਨਰ ਦੀ ਕਾਰ ਨੰੂ ਘੇਰ ਲਿਆ ਗਿਆ | ਇਸ ਮੌਕੇ ਕਾਂਗਰਸੀ ਕੌਂਸਲਰਾਂ ਵਲੋਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਵਾਰਡਾਂ ਵਿਚ ਕੰਮ ਨਹੀਂ ਕੀਤੇ ਜਾ ਰਹੇ ਹਨ, ਜਦਕਿ ਸੱਤਾਧਾਰੀ ਪਾਰਟੀ ਦੇ ਕੌਂਸਲਰਾਂ ਦੇ ਕੰਮ ਤਰਜੀਹ ਨਾਲ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਵਾਧੂ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ ਨੇ ਕੌਂਸਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਵਾਰਡਾਂ ਵਿਚ ਵਿਕਾਸ ਕਾਰਜ ਕਰਵਾਉਣ ਦਾ ਭਰੋਸਾ ਦਿੱਤਾ | ਇਸ ਸਾਰੇ ਮਾਮਲੇ ਦੀ ਜੜ੍ਹ ਪਿਛਲੇ ਦਿਨੀਂ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਵਲੋਂ ਕੁੱਝ ਕੌਂਸਲਰਾਂ ਤੇ ਨਗਰ ਨਿਗਮ ਮੁਲਾਜ਼ਮਾਂ ਨਾਲ ਹੋਈ ਮੀਟਿੰਗ ਦੌਰਾਨ ਜਦ ਨਿਗਮ ਦੇ ਮੁਲਾਜ਼ਮਾਂ ਵਲੋਂ ਕਾਂਗਰਸੀ ਕੌਂਸਲਰਾਂ ਇੰਦਰਜੀਤ ਇੰਦੂ ਵਲੋਂ ਸਰਕਾਰੀ ਕੰਮ 'ਚ ਰੁਕਾਵਟ ਪਾਉਣ ਦੇ ਦੋਸ਼ ਲਗਾਏ ਗਏ ਸਨ | ਇਸੇ ਬੁਨਿਆਦ 'ਤੇ ਵਾਧੂ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ ਵਲੋਂ ਸਰਕਾਰੀ ਕੰਮ 'ਚ ਰੁਕਾਵਟ ਪੈਦਾ ਕਰਨ ਵਾਲਿਆਂ ਖ਼ਿਲਾਫ਼ ਪਰਚਾ ਦਰਜ ਕਰਵਾਉਣ ਦੀ ਗੱਲ ਕਹੀ ਗਈ ਸੀ, ਜਿਸ ਨੰੂ ਕਿ ਨਿਗਮ ਦੇ ਮੁਲਾਜ਼ਮਾਂ ਵਿਚੋਂ ਕਿਸੇ ਇਕ ਮੁਲਾਜ਼ਮ ਵਲੋਂ ਉਕਤ ਗੱਲ ਨੂੰ ਕਾਂਗਰਸੀ ਕੌਂਸਲਰਾਂ ਕੋਲ ਪਹੁੰਚਾ ਦਿੱਤਾ ਗਿਆ, ਜਿਸ ਕਾਰਨ ਅੱਜ ਇਹ ਤਣਾਅ ਵਾਲੀ ਸਥਿਤੀ ਬਣ ਗਈ |

ਪਿਛਲੀ ਖ਼ਬਰ ਪੰਜਾਬ 'ਚ ਡੇਂਗੂ ਦੀ ਸਥਿਤੀ ਕਾਬੂ ਹੇਠ-ਡਾ. ਬਲਬੀਰ ਸਿੰਘ <br/> ਅਗਲੀ ਖ਼ਬਰ ਸਰਾਭਾ ਨਗਰ 'ਚ ਤਿੰਨ ਦਿਨਾ ਤੋਂ ਜਗਦੀਆਂ ਸਟਰੀਟ ਲਾਈਟਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।