25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਕਰਾਏ ਕਾਵਿ ਉਚਾਰਨ ਮੁਕਾਬਲੇ <br/>

ਅਜੀਤ ਡੈਸਕ 08-11-2025
ਲੁਧਿਆਣਾ, 7 ਨਵੰਬਰ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਵਰ੍ਹੇਗੰਢ ਨੂੰ ਸਮਰਪਿਤ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁੱਖੀ ਡਾ. ਮਨਜੀਤ ਕੌਰ ਅਤੇ ਡਾ. ਸੀਮਾ ਰਾਣੀ ਦੀ ਅਗਵਾਈ ਵਿੱਚ ਅੰਤਰ ਕਲਾਸ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਤਕਰੀਬਨ 30 ਵਿਦਿਆਰਥਣਾਂ ਨੇ ਹਿੱਸਾ ਲਿਆ | ਮੁਕਾਬਲੇ ਵਿਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਪਹਿਲੇ, ਦੂਜੇ ਅਤੇ ਤੀਜੇ ਦਰਜੇ 'ਤੇ ਆਉਣ ਤੇ ਇਨਾਮ ਵੀ ਤਕਸੀਮ ਕੀਤੇ ਗਏ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕੌਰ ਨੇ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਆਪਣੇ ਬਹੁਮੁੱਲੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਗ੍ਰਹਿਣ ਕਰਨ ਲਈ ਪ੍ਰੇਰਿਆ ਅਤੇ ਜੇਤੂਆਂ ਨੂੰ ਵਧਾਈ ਦਿੱਤੀ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਅਗਲੇਰੇ ਭਵਿੱਖ ਲਈ ਅਜਿਹੇ ਮੌਕੇ ਸਿਰਜਣ ਲਈ ਪ੍ਰੇਰਿਆ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਚੁਣੀ ਹੋਈ ਸੈਨਿਟ ਤੇ ਸਿੰਡੀਕੇਟ ਭੰਗ ਕਰ ਕੇ ਕੀਤਾ ਕੇਂਦਰੀ ਕਬਜ਼ਾ ਪੰਜਾਬੀ ਸਹਿਣ ਨਹੀਂ ਕਰਨਗੇ-ਯ... ਅਗਲੀ ਖ਼ਬਰ ਆਰੀਆ ਕਾਲਜ ਵਿਖੇ ਕਰਵਾਈ ਵਿੱਤੀ ਸਾਖਰਤਾ 'ਤੇ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।