ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਅਧੀਨ ਪੈਂਦੇ ਵਿਸ਼ਨੂੰ ਨਗਰ ਸਥਿਤ ਜੈ ਜਗਦੰਬੇ ਜਿਊਲਰ ਦੀ ਦੁਕਾਨ 'ਤੇ ਬੈਠੇ ਪਿਓ-ਪੁੱਤ ਨੂੰ ਅਣਪਛਾਤੇ ਨੌਜਵਾਨਾਂ ਨੇ ਦਾਤ ਅਤੇ ਪਿਸਤÏਲ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਨਾਲ ਦੁਕਾਨ ਤੇ ਬੈਠੇ ਸਨ ਤਾਂ ਅਣਪਛਾਤੇ ਵਿਅਕਤੀਆਂ ਨੇ ਦੁਕਾਨ ਅੰਦਰ ਦਾਖ਼ਲ ਹੋ ਕੇ ਦਾਤ ਅਤੇ ਪਿਸਤÏਲ ਦਿਖਾ ਕੇ ਡਰਾ-ਧਮਕਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਇਹਨਾਂ ਨੇ ਰੋਲਾ ਪਾ ਦਿੱਤਾ ਤੇ ਇਹ ਲੁਟੇਰੇ ਉਥੋਂ ਫ਼ਰਾਰ ਹੋ ਗਏ¢ ਸ਼ਿਕਾਇਤਕਰਤਾ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਜਾਂਚ ਅਧਿਕਾਰੀ ਜਸਵਿੰਦਰਪਾਲ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ 6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢