ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਲਾਡੋਵਾਲ ਦੇ ਗਰੇਵਾਲ ਨਗਰ ਹੰਬੜਾਂ ਵਿਖੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਲਾਭ ਸਿੰਘ ਨੇ ਦੱਸਿਆ ਕਿ ਉਹ ਤੇ ਉਸਦਾ ਭਾਣਜਾ ਆਪੋ-ਆਪਣੇ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਘਰ ਜਾ ਰਹੇ ਸਨ, ਜਦੋਂ ਉਸਦਾ ਭਾਣਜਾ ਗਰੇਵਾਲ ਨਗਰ ਹੰਬੜਾਂ ਕੋਲ ਪੁੱਜਾ ਤਾਂ ਅੱਗੇ ਤੋਂ ਅਣਪਛਾਤਾ ਵਾਹਨ ਚਾਲਕ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਚਲਾਕੇ ਉਸਦੇ ਭਾਣਜੇ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਉਸਦੀ ਮੌਤ ਹੋ ਗਈ¢ ਜਾਂਚ ਅਧਿਕਾਰੀ ਹੌਲਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ¢