25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ 53ਵਾਂ ਸਾਲਾਨਾ ਦੋ ਰੋਜ਼ਾ ਸਮਾਗਮ ਅੱਜ ਤੋਂ <br/>

ਅਜੀਤ ਡੈਸਕ 08-11-2025
ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ-ਵਿਦਿਅਕ ਖੇਤਰ ਵਿਚ ਪਿਛਲੇ 53 ਸਾਲ ਤੋਂ ਕਾਰਜਸ਼ੀਲ ਧਾਰਮਿਕ, ਸਮਾਜਿਕ ਅਤੇ ਗੈਰ ਰਾਜਨੀਤਿਕ ਜਥੇਬੰਦੀ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਆਪਣਾ 53ਵਾਂ ਸਾਲਾਨਾ ਕੇਂਦਰੀ ਸਮਾਗਮ ਕੇਂਦਰੀ ਦਫ਼ਤਰ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ 8 ਅਤੇ 9 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼-ਵਿਦੇਸ਼ ਤੋਂ 200 ਤੋ ਵੱਧ ਡੈਲੀਗੇਟ ਸ਼ਾਮਿਲ ਹੋ ਰਹੇ ਹਨ | ਸਮਾਗਮ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਮਰਪਿਤ ਹੋਵੇਗਾ ਤੇ ਇਸ ਦਾ ਥੀਮ 'ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਲਾਮਬੰਦੀ' ਹੋਵੇਗਾ | ਇਹ ਜਾਣਕਾਰੀ ਬਲਜੀਤ ਸਿੰਘ ਚੇਅਰਮੈਨ, ਗੁਰਚਰਨ ਸਿੰਘ ਕਨਵੀਨਰ, ਗੁਰਮੀਤ ਸਿੰਘ ਡਾਇਰੈਕਟਰ ਓਵਰਸੀਜ, ਬਿ੍ਜਿੰਦਰ ਪਾਲ ਸਿੰਘ ਚੀਫ਼ ਆਰਗੇਨਾਈਜਰ, ਸ਼ਿਵਰਾਜ ਸਿੰਘ ਜਥੇਬੰਦਕ ਸਕੱਤਰ, ਪ੍ਰਤਾਪ ਸਿੰਘ ਸਾਬਕਾ ਚੇਅਰਮੈਨ, ਇੰਦਰਪਾਲ ਸਿੰਘ ਡਾਇਰੈਕਟਰ ਗਲੋਬਲ ਐਜੂਕੇਸ਼ਨ ਮਿਸ਼ਨ, ਸੁਰਜੀਤ ਸਿੰਘ ਚੀਫ਼ ਐਡਮਨਿਸਟ੍ਰੇਟਰ, ਹਰਦੀਪ ਸਿੰਘ ਅਤੇ ਜਸਪਾਲ ਸਿੰਘ ਨੇ ਸਾਂਝੇ ਬਿਆਨ ਵਿੱਚ ਦਿੱਤੀ | ਇਸ ਤੋਂ ਇਲਾਵਾ ਲੁਧਿਆਣਾ ਸ਼ਹਿਰ ਦੀਆਂ ਸਿੰਘ ਸਭਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੁਖੀ ਤੇ ਮੈਂਬਰ ਉਦਘਾਟਨੀ ਸਮਾਗਮ ਸਮੇਂ ਸ਼ਮੂਲੀਅਤ ਕਰਨਗੇ |

ਪਿਛਲੀ ਖ਼ਬਰ ਐਡਵੋਕੇਟ ਧਾਮੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਗੁਰਦੁਆਰਾ ਆਲਮਗੀਰ ਵਿਖੇ ਲੱਡੂ ਵੰਡੇ <br/> ਅਗਲੀ ਖ਼ਬਰ ਰਾਸ਼ਟਰੀ ਗੀਤ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ 'ਤੇ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।