ਆਲਮਗੀਰ, 7 ਨਵੰਬਰ (ਜਰਨੈਲ ਸਿੰਘ ਪੱਟੀ)-ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਤੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਆਲਮਗੀਰ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 842ਵਾਂ ਮਹਾਨ ਖ਼ੂਨਦਾਨ ਕੈਂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਹਰਦੀਪ ਸਿੰਘ ਗਿੱਲ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਵਧਾਈ ਦਿੱਤੀ ਅਤੇ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖ਼ੂਨਦਾਨ ਕੈਂਪ ਦੀ ਸ਼ਲਾਘਾ ਕੀਤੀ¢ ਇਸ ਮÏਕੇ ਖ਼ੂਨਦਾਨ ਕੈਂਪ ਦÏਰਾਨ ਸੁਸਾਇਟੀ ਦੇ ਸੇਵਾਦਾਰ ਗੁਰਮੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਦੀ ਟੀਮ ਵਲੋਂ ਇਕੱਤਰ ਕੀਤਾ ਗਿਆ 36 ਯੂਨਿਟ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ¢ ਇਸ ਮÏਕੇ ਪ੍ਰਧਾਨ ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਜੋਸ਼ੀ ਮੀਤ ਮੈਨੇਜਰ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਨੀ ਖੱਟੜਾ, ਰਾਮ ਸਰਨ ਸਿੰਘ ਸਰਨਾ, ਸੁਖਵੰਤ ਸਿੰਘ ਚੌਧਰੀ, ਪੰਚ ਅੰਮਿ੍ਤਪਾਲ ਸਿੰਘ ਦੁਲੇਅ, ਸਰਬਜੀਤ ਸਿੰਘ ਸੋਹਲ ਹਾਜ਼ਰ ਸਨ¢