ਆਲਮਗੀਰ, 7 ਨਵੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਭੰਗੜਾ ਟੀਮ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਲੋਂ ਕਰਵਾਏ ਅਪੈਕਸ-ਇੰਟਰ ਸਕੂਲ ਮੁਕਾਬਲੇ ਵਿਚ ਲੋਕ ਨਾਚ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ¢ ਵੱਖ-ਵੱਖ ਸਕੂਲਾਂ ਦੀਆਂ 16 ਟੀਮਾਂ ਦੇ ਵਿਰੁੱਧ ਮੁਕਾਬਲਾ ਕਰਦਿਆਂ ਟੀਮ ਨੇ ਆਪਣੇ ਨਾਚ ਦੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ¢ ਟੀਮ ਵਿਚ ਗੁਰਅਸ਼ੀਸ਼ ਸਿੰਘ, ਪ੍ਰਭਜੋਤ ਸਿੰਘ, ਤਨਵੀਰ ਸਿੰਘ, ਜਤਿਨਪ੍ਰੀਤ ਸਿੰਘ, ਰਤਨਰੂਪ ਸਿੰਘ, ਗੁਰਵੀਰ ਸਿੰਘ, ਜਸਮੀਤ ਸਿੰਘ ਅਤੇ ਵਰਿੰਦਰ ਸਿੰਘ ਸ਼ਾਮਲ ਸਨ ¢ ਹਾਲਾਂਕਿ ਇਕ ਹੋਰ ਮੁਕਾਬਲੇ ਨਿਊਮੇਰੋਲੋਜੀਕਲ ਐਪਟੀਟਿਊਡ ਵਿਚ ਬਾਰ੍ਹਵੀਂ ਜਮਾਤ ਦੇ ਨਾਨ ਮੈਡੀਕਲ ਦੇ ਵਿਦਿਆਰਥੀ ਗੁਰਮਨਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ¢ ਸਕੂਲ ਦੀ ਪਿ੍ੰਸੀਪਲ ਹਰਮੀਤ ਕÏਰ ਵੜੈਚ ਨੇ ਜੇਤੂਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ¢